ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਵਿਗੜੀ ਸਿਹਤ;ਏਮਜ਼ ਵਿੱਚ ਭਰਤੀ
ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ)-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਸਿਹਤ ਅੱਜ ਸਵੇਰੇ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਾਜੂ ਨੂੰ ਜਿਮ ‘ਚ ਵਰਕਆਊਟ ਕਰਦੇ ਸਮੇਂ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।