ਮਸ਼ਹੂਰ ਗੈਂਗਸਟਰ ਕੁਲਬੀਰ ਨਰੂਆਣਾ ਦੀ ਗੋਲੀਆਂ ਮਾਰ ਕੇ ਹੱਤਿਆ
ਚੰਡੀਗੜ੍ਹ, 7ਜੁਲਾਈ(ਵਿਸ਼ਵ ਵਾਰਤਾ)-ਬਠਿੰਡਾ ਦੇ ਪਿੰਡ ਨਰੂਆਣਾ ਵਿਖੇ ਸਾਬਕਾ ਗੈਂਗਸਟਰ ਕੁਲਬੀਰ ਸਿੰਘ ਨਰੂਆਣਾ ਦੀ ਅੱਜ ਉਸ ਦੇ ਘਰ ਵਿਚ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਕੁਲਵੀਰ ਨਰੂਆਣਾ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੈ।ਜਿਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਅਤੇ ਮ੍ਰਿਤਕਾਂ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖ ਦਿੱਤਾ ਗਿਆ ਹੈ।ਜਾਣਕਾਰੀ ਮਿਲੀ ਹੈ ਕੁਝ ਦਿਨ ਪਹਿਲਾਂ ਵੀ ਬਠਿੰਡਾ ਦੀ ਰਿੰਗ ਰੋਡ ਤੇ ਨਰੂਆਣਾ ਤੇ ਕਾਤਲਾਨਾ ਹਮਲਾ ਹੋਇਆ ਸੀ। ਇਸ ਹਮਲੇ ਚ ਕੁਲਵੀਰ ਨਰੂਆਣਾ ਵਾਲ-ਵਾਲ ਬਚ ਗਿਆ ਸੀ।
ਦੱਸ ਦੱਈਏ ਕਿ ਕੁਲਵੀਰ ਨਰੂਆਣਾ ਖ਼ਿਲਾਫ ਵੱਡੀ ਗਿਣਤੀ ਵਿੱਚ ਪੁਲੀਸ ਕੇਸ ਦਰਜ ਹਨ ਜਿਨ੍ਹਾਂ ਵਿੱਚ ਕਤਲ ਇਰਾਦਾ, ਕਤਲ ਅਤੇ ਲੁੱਟਾਂ ਖੋਹਾਂ ਦੇ ਕੇਸ ਵੀ ਸ਼ਾਮਲ ਹਨ।