ਮਸ਼ਹੂਰ ਟੀਵੀ ਅਦਾਕਾਰ ਸਿਧਾਂਤ ਸੁਰਿਆਵੰਸ਼ੀ ਦਾ ਦੇਹਾਂਤ
ਜਿਮ ਵਿੱਚ ਵਰਕਆਊਟ ਕਰਦੇ ਸਮੇਂ ਪਿਆ ਦਿਲ ਦਾ ਦੌਰਾ
ਚੰਡੀਗੜ੍ਹ 11 ਨਵੰਬਰ(ਵਿਸ਼ਵ ਵਾਰਤਾ)–ਮਸ਼ਹੂਰ ਟੀਵੀ ਐਕਟਰ ਸਿਧਾਂਤ ਵੀਰ ਸੂਰਿਆਵੰਸ਼ੀ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 46 ਸਾਲਾ ਸਿਧਾਂਤ ਨੂੰ ਜਿਮ ‘ਚ ਵਰਕਆਊਟ ਕਰਦੇ ਸਮੇਂ ਦਿਲ ਦਾ ਦੌਰਾ ਪਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਦੀ ਟੀਮ ਨੇ ਕਰੀਬ 45 ਮਿੰਟ ਤੱਕ ਇਲਾਜ ਕੀਤਾ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਸਿਧਾਂਤ ਕੁਸੁਮ, ਕਸੌਟੀ ਜ਼ਿੰਦਗੀ ਕੇ, ਕ੍ਰਿਸ਼ਨਾ-ਅਰਜੁਨ, ਜ਼ਮੀਨ ਸੇ ਆਸਮਾਨ ਤਕ, ਕੀ ਦਿਲ ਮੈਂ ਹੈ, ਗ੍ਰਹਿਸਥੀ ਵਰਗੇ ਕਈ ਟੀਵੀ ਸ਼ੋਅਜ਼ ਦਾ ਹਿੱਸਾ ਰਿਹਾ ਹੈ। ਉਹ ਆਖਰੀ ਵਾਰ ਸ਼ੋਅ ‘ਜ਼ਿੱਦੀ ਦਿਲ ਮਾਨੇ ਨਾ’ ‘ਚ ਨਜ਼ਰ ਆਏ ਸਨ। ਸਿਧਾਂਤ ਇੱਕ ਫਿਟਨੈਸ ਫ੍ਰੀਕ ਸੀ, ਅਕਸਰ ਪ੍ਰਸ਼ੰਸਕਾਂ ਨੂੰ ਪ੍ਰੇਰਿਤ ਕਰਨ ਲਈ ਸੋਸ਼ਲ ਮੀਡੀਆ ‘ਤੇ ਆਪਣੇ ਵਰਕਆਊਟ ਵੀਡੀਓਜ਼ ਸ਼ੇਅਰ ਕਰਦਾ ਸੀ