ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਚੱਲ ਵਸੇ
ਕਾਫੀ ਸਮੇਂ ਤੋਂ ਸਨ ਬਿਮਾਰ
ਮੁਹਾਲੀ, 24 ਫਰਵਰੀ(ਵਿਸ਼ਵ ਵਾਰਤਾ)- ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਜੋ ਕਿ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ, ਚੱਲ ਵਸੇ। ਉਹਨਾਂ ਨੇ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਖਰਾਬ ਸਿਹਤ ਹੋਣ ਕਾਰਨ ਕੁਝ ਦਿਨ ਪਹਿਲਾਂ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦੱਇਏ ਕਿ ਸਰਦੂਲ ਸਿਕੰਦਰ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਸਨ ਜਿਹਨਾਂ ਨੇ ਆਪਣੇ ਗੀਤਾਂ ਨਾਲ ਅਲੱਗ ਪਛਾਣ ਬਣਾਈ ਹੋਈ ਹੈ।