ਨਵੀਂ ਦਿੱਲੀ, 2 ਅਕਤੂਬਰ – ਮਹਾਤਮਾ ਗਾਂਧੀ ਦੀ ਅੱਜ 150ਵੀਂ ਜਯੰਤੀ ਮੌਕੇ ਉਹਨਾਂ ਨੂੰ ਸਮੁੱਚੇ ਰਾਸ਼ਟਰ ਵਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਦੇਸ਼ ਵਿਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਦੌਰਾਨ ਬਾਪੂ ਦੀ ਸਮਾਧੀ ਰਾਜਘਾਟ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਤੋਂ ਇਲਾਵਾ ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ ਵੀ ਜਨਮ ਦਿਵਸ ਹੈ। ਇਸ ਮੌਕੇ ਉਹਨਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ।