ਮਹਾਰਾਸ਼ਟਰ ਦੀ ਸਿਆਸਤ ਵਿੱਚ ਵੱਡਾ ਧਮਾਕਾ
ਤਿੰਨ ਪਾਰਟੀਆਂ ਦੇ ਗੱਠਜੋੜ ਵਾਲੀ ਸਰਕਾਰ ਫਲੋਰ ਟੈਸਟ ਤੋਂ ਪਹਿਲਾ ਹੀ ਡਿੱਗੀ
ਮੁੱਖ ਮੰਤਰੀ ਊਧਵ ਠਾਕਰੇ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੰਡੀਗੜ੍ਹ 29 ਜੂਨ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਮਹਾਰਾਸ਼ਟਰ ਤੋਂ ਆ ਰਹੀ ਹੈ।ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਐਲਾਨ ਕਰ ਦਿੱਤਾ ਹੈ। ਓਹਨਾਂ ਵੱਲੋਂ ਇਹ ਐਲਾਨ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੀ ਅਗਵਾਈ ਵਾਲੀ ਮਹਾ ਵਿਕਾਸ ਅਗਾੜੀ (ਐਮਵੀਏ) ਸਰਕਾਰ ਨੂੰ ਭਲਕੇ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ ਲਈ ਫਲੋਰ ਟੈਸਟ ਲੈਣ ਦੇ ਹੁਕਮ ਦਿੱਤੇ ਜਾਣ ਤੋਂ ਤੁਰੰਤ ਬਾਅਦ ਫੇਸਬੁੱਕ ਲਾਈਵ ਰਾਹੀਂ ਕੀਤਾ ਗਿਆ।