ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸਰਕਾਰ ਨੇ ਅਹੁਦੇ ਤੋਂ ਹਟਾਇਆ
ਪੜ੍ਹੋ ਕਿਉਂ
ਚੰਡੀਗੜ੍ਹ 1 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਉਹਨਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਸੰਬੰਧ ਵਿੱਚ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਹਨ। ਹੁਕਮਾਂ ਵਿੱਚ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹਨਾਂ ਦੇ ਅਹੁਦੇ ਦੀ ਤਿੰਨ ਸਾਲ ਦੀ ਪਹਿਲੀ ਮਿਆਦ ਪੂਰੀ ਹੋਣ ‘ਤੇ ਉਨ੍ਹਾਂ ਨੂੰ 3 ਸਾਲ ਦੀ ਇਕ ਹੋਰ ‘ਐਕਸਟੈਂਸ਼ਨ’ ਦੇ ਦਿੱਤੀ ਗਈ ਸੀ, ਜੋ ਨਿਯਮਾਂ ਅਨੁਸਾਰ ਨਹੀਂ ਪਾਈ ਗਈ। ਦੱਸ ਦਈਏ ਕਿ ਕਾਂਗਰਸ ਸਰਕਾਰ ਨੇ 18.9.2020 ਨੂੰ ਉਹਨਾਂ ਨੂੰ ਦੂਜੀ ਮਿਆਦ ਦੇਣ ਦਾ ਫ਼ੈਸਲਾ ਕੀਤਾ ਸੀ। ਹੁਣ ਮੌਜੂਦਾ ਸਰਕਾਰ ਨੇ ਉਪਰੋਕਤ ਹਵਾਲਾ ਦਿੰਦਿਆਂ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਸਤੰਬਰ 2020 ਵਿੱਚ ‘ਐਕਸਟੈਂਸ਼ਨ ਦਿੱਤੇ ਜਾਣ ਬਾਰੇ ਚਿੱਠੀ ਵਾਪਸ ਲੈ ਲਈ ਹੈ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਅਹੁਦਾ ਮੁਕਤ ਕਰ ਦਿੱਤਾ ਗਿਆ ਹੈ।