• Latest
  • Trending
ਮਹਿਲਾ ਕਿਸਾਨ ਯੂਨੀਅਨ ਨੇ ਹਾੜੀ ਦੀਆਂ ਨੁਕਸਾਨੀਆਂ ਸਾਰੀਆਂ ਫਸਲਾਂ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ

ਮਹਿਲਾ ਕਿਸਾਨ ਯੂਨੀਅਨ ਨੇ ਹਾੜੀ ਦੀਆਂ ਨੁਕਸਾਨੀਆਂ ਸਾਰੀਆਂ ਫਸਲਾਂ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

5 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

10 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

10 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿਲਾ ਕਿਸਾਨ ਯੂਨੀਅਨ ਨੇ ਹਾੜੀ ਦੀਆਂ ਨੁਕਸਾਨੀਆਂ ਸਾਰੀਆਂ ਫਸਲਾਂ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ

April 4, 2023
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਮਹਿਲਾ ਕਿਸਾਨ ਯੂਨੀਅਨ ਨੇ ਹਾੜੀ ਦੀਆਂ ਨੁਕਸਾਨੀਆਂ ਸਾਰੀਆਂ ਫਸਲਾਂ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ

ਮਹਿਲਾ ਕਿਸਾਨ ਯੂਨੀਅਨ ਨੇ ਹਾੜੀ ਦੀਆਂ ਨੁਕਸਾਨੀਆਂ ਸਾਰੀਆਂ ਫਸਲਾਂ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ

ਜਲੰਧਰ, 4 ਅਪਰੈਲ (ਵਿਸ਼ਵ ਵਾਰਤਾ ) ਮਹਿਲਾ ਕਿਸਾਨ ਯੂਨੀਅਨ ਨੇ ਪੰਜਾਬ ਵਿੱਚ ਭਾਰੀ ਮੀਂਹ, ਹਨੇਰੀ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਹਾੜ੍ਹੀ ਦੀਆਂ ਹਰ ਤਰਾਂ ਦੀਆਂ ਫਸਲਾਂ, ਫਲਾਂ ਅਤੇ ਸਬਜ਼ੀਆਂ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ, ਯੂਨੀਅਨ ਨੇ ਪ੍ਰਧਾਨ ਮੰਤਰੀ ਨੂੰ ਰਾਸ਼ਟਰੀ ਆਫ਼ਤ ਰਾਹਤ ਫੰਡ (ਐਨਡੀਆਰਐਫ) ਵਿੱਚੋਂ ਕਿਸਾਨਾਂ ਨੂੰ ਘੱਟੋ-ਘੱਟ 10,000 ਰੁਪਏ ਪ੍ਰਤੀ ਏਕੜ ਰਾਹਤ ਦਾ ਐਲਾਨ ਕਰਨ ਲਈ ਕਿਹਾ ਹੈ।

          ਇੱਕ ਬਿਆਨ ਵਿੱਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਮੱਧ ਪ੍ਰਦੇਸ਼ ਵਿੱਚ ਕਣਕ ਅਤੇ ਹੋਰ ਅਨਾਜ ਦੀ ਖਰੀਦ ਦੌਰਾਨ ਮੀਂਹ ਕਾਰਨ ਦਾਣਿਆਂ ਦੇ ਬਦਰੰਗ ਹੋਣ ਸਬੰਧੀ ਮਿਆਰੀ ਨਿਯਮਾਂ ਵਿੱਚ ਦਿੱਤੀ ਢਿੱਲ ਪੰਜਾਬ ਵਿੱਚ ਵੀ ਲਾਗੂ ਕਰਨ ਲਈ ਕੇਂਦਰ ਸਰਕਾਰ ਨਾਲ ਮਾਮਲਾ ਉਠਾਵੇ।

          ਉਨਾਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਕਿਹਾ ਕਿ ਉਹ ਖਰਾਬ ਮੌਸਮ ਕਾਰਨ ਨੁਕਸਾਨੀਆਂ ਗਈਆਂ ਹਾੜੀ ਦੀਆਂ ਸਾਰੀਆਂ ਫਸਲਾਂ ਦੇ ਖਰੀਦ ਮੁੱਲ ‘ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਤੁਰੰਤ ਐਲਾਨ ਕਰੇ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਹਾੜੀ ਦੀਆਂ ਫਸਲਾਂ ਦਾ ਝਾੜ ਖੇਤੀ ਮਾਹਿਰਾਂ ਅਤੇ ਸੰਸਥਾਵਾਂ ਦੇ ਅੰਦਾਜਿਆਂ ਮੁਤਾਬਿਕ ਮਿਆਰੀ ਮਾਪਦੰਡਾਂ ਤੋਂ ਬਹੁਤ ਘੱਟ ਜਾਵੇਗਾ।

          ਰਾਜ ਵਿੱਚ 75-100 ਫੀਸਦੀ ਫਸਲਾਂ ਦੇ ਨੁਕਸਾਨ ਲਈ ਸਿਰਫ 15,000 ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੇ ਐਲਾਨ ਲਈ ‘ਆਪ’ ਸਰਕਾਰ ਦੀ ਨਿਖੇਧੀ ਕਰਦਿਆਂ ਬੀਬਾ ਰਾਜੂ ਨੇ ਕਲਾਕਾਰ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਨੂੰ ਯਾਦ ਦਿਵਾਇਆ ਕਿ “ਤੁਸੀਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਦਿੱਲੀ ਸਰਕਾਰ ਦੀ ਤਰਜ ਉਤੇ ਨੁਕਸਾਨੀਆਂ ਫਸਲਾਂ ਦੀ ਢੁੱਕਵੀਂ ਗਿਰਦਾਵਰੀ (ਅਧਿਕਾਰਤ ਮੁਲਾਂਕਣ ਸਰਵੇਖਣ) ਤੋਂ ਪਹਿਲਾਂ ਹੀ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਗਾਰੰਟੀ ਦਿੱਤੀ ਸੀ ਪਰ ਪੰਜਾਬੀਆਂ ਤੋਂ ਕੁਰਸੀ ਲਈ ਵੱਡਾ ਫਤਵਾ ਲੈ ਕੇ ਹੁਣ ਤੁਸੀਂ ਵਾਅਦੇ ਤੋਂ ਮੁਨਕਰ ਗਏ ਹੋ”।

          ਪਿਛਲੇ ਫੈਸਲਿਆਂ ਦਾ ਖੁਲਾਸਾ ਕਰਦਿਆਂ ਮਹਿਲਾ ਕਿਸਾਨ ਆਗੂ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਕਤੂਬਰ 2021 ਵਿੱਚ ਖਰਾਬੇ ਦਾ ਮੁਆਵਜਾ 12,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 15,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਸੀ ਪਰ ਕਿਸਾਨਾਂ ਦੇ ਅਸੰਤੁਸ਼ਟ ਹੋਣ ਕਾਰਨ ਤੱਤਕਾਲੀ ਮੁੱਖ ਮੰਤਰੀ ਨੇ ਨਵੰਬਰ 2021 ਵਿੱਚ 75-100% ਫਸਲ ਦੇ ਨੁਕਸਾਨ ਦੀ ਸਥਿਤੀ ਵਿੱਚ ਖਰਾਬੇ ਲਈ ਇਹ ਮੁਆਵਜ਼ਾ ਵਧਾ ਕੇ 17,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਸੀ। । ਉਨਾਂ ਕਿਹਾ “ਕਿਸਾਨ ਇਹ ਸਮਝਣ ਵਿੱਚ ਅਸਫਲ ਨੇ ਕਿ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਨੂੰ ਖਰਾਬੇ ਦੇ ਮੁਆਵਜ਼ਾ ਦਾ ਕਿਹੜਾ ਵਾਧਾ ਲਾਗੂ ਕੀਤਾ ਹੈ ਪਰ ਇਹ ਜਰੂਰ ਸਮਝ ਪੈ ਗਈ ਹੈ ਕਿ ਆਪ ਦੀ ਸਰਕਾਰ ਚੋਣ ਮਨੋਰਥ ਪੱਤਰ ਵਿੱਚ ਦਿੱਤੀਆਂ ‘ਗਾਰੰਟੀਆਂ’ ਤੋਂ ਪਿੱਛੇ ਹਟ ਗਈ ਹੈ”।

          ਬੀਬਾ ਰਾਜੂ ਨੇ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ “ਜੇਕਰ ਉਹ ਰਿਮੋਟ ਸੈਂਸਿੰਗ ਜਾਂ ‘ਜੀਓ ਟੈਗਿੰਗ’ ਰਾਹੀਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਪਤਾ ਲਗਾ ਸਕਦੀ ਹੈ ਤਾਂ ‘ਆਪ’ ਸਰਕਾਰ ਨੂੰ ਖਰਾਬ ਮੌਸਮ ਕਾਰਨ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਕੌਣ ਰੋਕ ਰਿਹਾ ਹੈ ਜੋ ਪੱਕਣ ਲਈ ਤਿਆਰ ਸਨ”। ਮਹਿਲਾ ਆਗੂ ਨੇ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਗਵਾ ਪਾਰਟੀ ਨੂੰ ਵੀ ਪੂਰੀ ਤਰ੍ਹਾਂ ਦੋਸ਼ੀ ਗਰਦਾਨਿਆਂ ਕਿਉਂਕਿ ਨਰਿੰਦਰ ਮੋਦੀ ਸਰਕਾਰ ਨੇ ਚੋਣਾਂ ਵਾਲੇ ਸੂਬੇ ਮੱਧ ਪ੍ਰਦੇਸ਼ ਲਈ ਤੁਰੰਤ ਰਾਹਤ ਉਪਾਅ ਐਲਾਨ ਕਰ ਦਿੱਤੇ ਹਨ ਪਰ ਭਾਰੀ ਮੀਂਹ, ਹਨੇਰੀ ਅਤੇ ਗੜੇਮਾਰੀ ਤੋਂ ਪ੍ਰਭਾਵਿਤ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਸਬਕ ਸਿਖਾਉਣ ਲਈ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ ਜਿਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ਇਤਿਹਾਸਕ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

by Ranjit Singh
3 weeks ago
0

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 