ਮਹਿਲਾ ਟੀ-20 ਵਿਸ਼ਵ ਕੱਪ ‘ਚ ਅੱਜ ਭਾਰਤ-ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ
ਜਾਣੋ ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਚੰਡੀਗੜ੍ਹ,12ਫਰਵਰੀ(ਵਿਸ਼ਵ ਵਾਰਤਾ)- ਮਹਿਲਾ ਟੀ-20 ਵਿਸ਼ਵ ਕੱਪ ‘ਚ ਟੀਮ ਇੰਡੀਆ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ। ਇਹ ਮੈਚ ਕੇਪਟਾਊਨ ਦੇ ਨਿਊਲੈਂਡਸ ਮੈਦਾਨ ‘ਤੇ ਸ਼ਾਮ 6:30 ਵਜੇ ਸ਼ੁਰੂ ਹੋਵੇਗਾ। ਭਾਰਤ-ਪਾਕਿਸਤਾਨ ਮੈਚ ਤੋਂ ਠੀਕ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੀ ਸਲਾਮੀ ਬੱਲੇਬਾਜ਼ ਅਤੇ ਉਪ ਕਪਤਾਨ ਸਮ੍ਰਿਤੀ ਮੰਧਾਨਾ ਆਸਟਰੇਲੀਆ ਖ਼ਿਲਾਫ਼ ਅਭਿਆਸ ਮੈਚ ਵਿੱਚ ਜ਼ਖ਼ਮੀ ਹੋ ਗਈ ਸੀ। ਉਸ ਦੀ ਉਂਗਲੀ ‘ਤੇ ਸੱਟ ਲੱਗ ਗਈ, ਜਿਸ ਕਾਰਨ ਉਹ ਅੱਜ ਪਾਕਿਸਤਾਨ ਖਿਲਾਫ ਭਾਰਤ ਦਾ ਪਹਿਲਾ ਮੈਚ ਨਹੀਂ ਖੇਡ ਸਕੇਗੀ।
ਦੱਸ ਦੱਈਏ ਕਿ ਭਾਰਤ-ਪਾਕਿਸਤਾਨ ਮੈਚ ਤੋਂ ਬਾਅਦ ਰਾਤ 10:30 ਵਜੇ ਤੋਂ ਗਰੁੱਪ-1 ‘ਚ ਸ਼੍ਰੀਲੰਕਾ ਅਤੇ ਬੰਗਲਾਦੇਸ਼ ਦਾ ਮੈਚ ਵੀ ਖੇਡਿਆ ਜਾਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਭਾਰਤ: ਹਰਮਨਪ੍ਰੀਤ ਕੌਰ (ਕਪਤਾਨ), ਸ਼ੈਫਾਲੀ ਵਰਮਾ, ਜੇਮਿਮਾ ਰੌਡਰਿਗਜ਼, ਹਰਲੀਨ ਦਿਓਲ, ਰਿਚਾ ਘੋਸ਼ (ਵਿਕਟਕੀਪਰ), ਪੂਜਾ ਵਸਤਰਕਾਰ, ਦੀਪਤੀ ਸ਼ਰਮਾ, ਰਾਧਾ ਯਾਦਵ, ਦੇਵਿਕਾ ਵੈਦਿਆ, ਅੰਜਲੀ ਸਰਵਾਨੀ ਅਤੇ ਰੇਣੁਕਾ ਸਿੰਘ।
ਪਾਕਿਸਤਾਨ: ਬਿਸਮਾਹ ਮਾਰੂਫ (ਕਪਤਾਨ), ਮੁਨੀਬਾ ਅਲੀ (ਵਿਕਟਕੀਪਰ), ਜਵੇਰੀਆ ਖਾਨ, ਨਿਦਾ ਡਾਰ, ਆਇਸ਼ਾ ਨਸੀਮ, ਆਲੀਆ ਰਿਆਜ਼, ਓਮੈਮਾ ਸੋਹੇਲ, ਫਾਤਿਮਾ ਸਨਾ, ਆਈਮਾਨ ਅਨਵਰ, ਸਾਦੀਆ ਇਕਬਾਲ ਅਤੇ ਤੂਬਾ ਹਸਨ।























