ਮਹਿਲਾ ਟੀ-20 ਵਿਸ਼ਵ ਕੱਪ ‘ਚ ਇੰਗਲੈਂਡ ਨੇ ਭਾਰਤ ਨੂੰ 11ਦੌੜਾਂ ਨਾਲ ਹਰਾਇਆ
ਚੰਡੀਗੜ੍ਹ,19ਫਰਵਰੀ(ਵਿਸ਼ਵ ਵਾਰਤਾ)- ਮਹਿਲਾ ਟੀ-20 ਵਿਸ਼ਵ ਕੱਪ ‘ਚ ਸ਼ਨੀਵਾਰ ਸ਼ਾਮ ਨੂੰ ਭਾਰਤ ਤੇ ਇੰਗਲੈਂਡ ਵਿਚਾਲੇ ਦੱਖਣੀ ਅਫਰੀਕਾ ਦੇ ਕੇਬੇਰਾ ਵਿੱਚ ਮੈਚ ਖੇਡਿਆ ਗਿਆ । ਗਰੁੱਪ-2 ਵਿੱਚ ਇੰਗਲੈਂਡ ਨੇ ਭਾਰਤ ਨੂੰ 11 ਦੌੜਾਂ ਨਾਲ ਹਰਾਇਆ। ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 151 ਦੌੜਾਂ ਬਣਾਈਆਂ। ਇੰਗਲੈਂਡ ਦੀ ਟੀਮ ਵਿੱਚੋਂ ਨੈਟਲੀ ਸੀਵਰ ਨੇ 50 ਅਤੇ ਐਮੀ ਜੋਨਸ ਨੇ 40 ਦੌੜਾਂ ਦੀ ਪਾਰੀ ਖੇਡੀ।
ਜਿਸਦੇ ਜਵਾਬ ਵਿੱਚ 152 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ 20 ਓਵਰਾਂ ‘ਚ 5 ਵਿਕਟਾਂ ‘ਤੇ 140 ਦੌੜਾਂ ਹੀ ਬਣਾ ਸਕੀ। ਭਾਰਤ ਲਈ ਸਮ੍ਰਿਤੀ ਮੰਧਾਨਾ ਨੇ 52 ਅਤੇ ਰਿਚਾ ਘੋਸ਼ ਨੇ 47 ਦੌੜਾਂ ਬਣਾਈਆਂ। ਭਾਰਤ ਲਈ ਰੇਣੂਕਾ ਸਿੰਘ ਠਾਕੁਰ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ।