ਮਹਿਲਾ ਟੀ-20 ਵਿਸ਼ਵ ਕੱਪ ਦਾ ਅੱਜ ਹੋਵੇਗਾ ਆਗਾਜ਼
ਚੰਡੀਗੜ੍ਹ,10ਫਰਵਰੀ(ਵਿਸ਼ਵ ਵਾਰਤਾ)- ਮਹਿਲਾ ਟੀ-20 ਵਿਸ਼ਵ ਕੱਪ ਦਾ 8ਵਾਂ ਐਡੀਸ਼ਨ ਅੱਜ ਤੋਂ ਦੱਖਣੀ ਅਫਰੀਕਾ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲਾ ਮੈਚ ਮੇਜ਼ਬਾਨ ਦੱਖਣੀ ਅਫਰੀਕਾ ਅਤੇ ਸ਼੍ਰੀਲੰਕਾ ਵਿਚਾਲੇ ਰਾਤ 10:30 ਵਜੇ ਖੇਡਿਆ ਜਾਵੇਗਾ। ਭਾਰਤੀ ਮਹਿਲਾ ਟੀਮ ਆਪਣਾ ਪਹਿਲਾ ਮੈਚ 12 ਫਰਵਰੀ ਨੂੰ ਪਾਕਿਸਤਾਨ ਨਾਲ ਖੇਡੇਗੀ।
ਇਸ ਵਾਰ ਟੀ-20 ਵਿਸ਼ਵ ਕੱਪ ਦੱਖਣੀ ਅਫਰੀਕਾ ਦੀ ਮੇਜ਼ਬਾਨੀ ‘ਚ ਖੇਡਿਆ ਜਾਵੇਗਾ। 17 ਦਿਨਾਂ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦਾ ਫਾਈਨਲ ਮੈਚ 26 ਫਰਵਰੀ ਨੂੰ ਕੇਪਟਾਊਨ ਵਿੱਚ ਹੋਵੇਗਾ।