ਮਹਿਲਾ ਟੀ-20 ਵਿਸ਼ਵ ਕੱਪ ; ਪਹਿਲਾ ਸੈਮੀਫਾਈਨਲ ਮੈਚ
ਪੜ੍ਹੋ, ਆਸਟਰੇਲੀਆ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ)-ਦੱਖਣੀ ਅਫਰੀਕਾ ‘ਚ ਚੱਲ ਰਹੇ ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਮੈਚ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕੇਪਟਾਊਨ ਦੇ ਨਿਊਲੈਂਡਸ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ।
ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟਰੇਲੀਆ ਨੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ਤੇ 172 ਦੌੜਾਂ ਬਣਾਉਂਦਿਆਂ ਭਾਰਤ ਨੂੰ 173 ਦੌੜਾਂ ਦਾ ਟੀਚਾ ਦਿੱਤਾ। ਹੁਣ ਭਾਰਤ ਨੂੰ ਜਿੱਤ ਲਈ 173 ਦੌੜਾਂ ਦੀ ਜਰੂਰਤ ਹੈ। ਆਸਟਰੇਲੀਆ ਦੀ ਬੇਥ ਮੂਨੀ ਨੇ ਸਭ ਤੋਂ ਵੱਧ 54 ਦੌੜਾਂ ਬਣਾਈਆਂ। ਕਪਤਾਨ ਮੇਗ ਲੈਨਿੰਗ ਨੇ ਨਾਬਾਦ 49 ਦੌੜਾਂ ਬਣਾਈਆਂ। ਭਾਰਤ ਵੱਲੋਂ ਸ਼ਿਖਾ ਪਾਂਡੇ ਨੇ ਦੋ ਵਿਕਟਾਂ ਲਈਆਂ, ਜਦਕਿ ਦੀਪਤੀ ਸ਼ਰਮਾ ਅਤੇ ਰਾਧਾ ਯਾਦਵ ਨੂੰ ਇੱਕ-ਇੱਕ ਵਿਕਟ ਮਿਲੀ।