ਮਹਿਲਾ ਟੀ-20 ਵਿਸ਼ਵ ਕੱਪ ; ਪਹਿਲਾ ਸੈਮੀਫਾਈਨਲ ਮੈਚ
ਭਾਰਤ ਤੇ ਆਸਟਰੇਲੀਆ ਆਹਮੋ-ਸਾਹਮਣੇ
ਭਾਰਤ ਨੂੰ ਮਿਲੀ ਪਹਿਲੀ ਸਫਲਤਾ
ਜਾਣੋ, ਲਾਈਵ ਸਕੋਰ
ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ)-ਦੱਖਣੀ ਅਫਰੀਕਾ ‘ਚ ਚੱਲ ਰਹੇ ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਮੈਚ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕੇਪਟਾਊਨ ਦੇ ਨਿਊਲੈਂਡਸ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟਰੇਲੀਆ ਨੇ 10 ਓਵਰਾਂ ‘ਚ ਇਕ ਵਿਕਟ ਦੇ ਨੁਕਸਾਨ ‘ਤੇ 69 ਦੌੜਾਂ ਬਣਾ ਲਈਆਂ ਹਨ। ਬੇਥ ਮੂਨੀ ਅਤੇ ਕਪਤਾਨ ਮੇਗ ਲੈਨਿੰਗ ਕ੍ਰੀਜ਼ ‘ਤੇ ਹਨ।ਐਲੀਸਾ ਹੀਲੀ 25 ਦੌੜਾਂ ਬਣਾ ਕੇ ਆਊਟ ਹੋ ਗਈ। ਉਸਨੂੰ ਨੂੰ ਰਾਧਾ ਯਾਦਵ ਦੀ ਗੇਂਦ ‘ਤੇ ਵਿਕਟਕੀਪਰ ਰਿਚਾ ਘੋਸ਼ ਨੇ ਸਟੰਪ ਕੀਤਾ।