ਮਹਿਲਾ ਪ੍ਰੀਮੀਅਰ ਲੀਗ
ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ
ਜਾਣੋ ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ)- ਮਹਿਲਾ ਪ੍ਰੀਮੀਅਰ ਲੀਗ (WPL) ਵਿੱਚ ਅੱਜ ਦਿੱਲੀ ਕੈਪੀਟਲਜ਼ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ। ਦੋਵੇਂ ਟੀਮਾਂ ਹੁਣ ਤੱਕ ਟੂਰਨਾਮੈਂਟ ਵਿੱਚ ਇੱਕ ਵੀ ਮੈਚ ਨਹੀਂ ਹਾਰੀਆਂ ਹਨ। ਜਿੱਥੇ ਮੁੰਬਈ ਨੇ ਬੈਂਗਲੁਰੂ ਅਤੇ ਗੁਜਰਾਤ ਨੂੰ ਹਰਾਇਆ। ਇਸ ਦੇ ਨਾਲ ਹੀ ਦਿੱਲੀ ਨੇ ਯੂਪੀ ਅਤੇ ਬੈਂਗਲੁਰੂ ‘ਤੇ ਜਿੱਤ ਦਰਜ ਕੀਤੀ। ਦਿੱਲੀ ਦੀ ਕਪਤਾਨੀ ਆਸਟ੍ਰੇਲੀਆ ਦੀ ਮੇਗ ਲੈਨਿੰਗ ਕਰੇਗੀ ਜਦਕਿ ਮੁੰਬਈ ਦੀ ਕਮਾਨ ਹਰਮਨਪ੍ਰੀਤ ਕੌਰ ਦੇ ਹੱਥ ਹੈ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਦਿੱਲੀ ਕੈਪੀਟਲਜ਼: ਮੇਗ ਲੈਨਿੰਗ (ਕਪਤਾਨ), ਸ਼ੈਫਾਲੀ ਵਰਮਾ, ਮਾਰੀਅਨ ਕੈਪ, ਜੇਮਿਮਾ ਰੌਡਰਿਗਜ਼, ਐਲਿਸ ਕੈਪਸ, ਜੇਸ ਜੋਨਾਸਨ, ਤਾਨੀਆ ਭਾਟੀਆ (ਵਿਕਟਕੀਪਰ), ਅਰੁੰਧਤੀ ਰੈਡੀ, ਸ਼ਿਖਾ ਪਾਂਡੇ, ਰਾਧਾ ਯਾਦਵ ਅਤੇ ਤਾਰਾ ਨੌਰਿਸ।
ਮੁੰਬਈ ਇੰਡੀਅਨਜ਼: ਹਰਮਨਪ੍ਰੀਤ ਕੌਰ (ਕਪਤਾਨ), ਯਸਤਿਕਾ ਭਾਟੀਆ (ਵਿਕਟਕੀਪਰ), ਹੇਲੀ ਮੈਥਿਊਜ਼, ਨਟਾਲੀ ਸਾਇਵਰ ਬਰੰਟ, ਅਮੇਲੀਆ ਕੇਰ, ਹੁਮੈਰਾ ਕਾਜ਼ੀ, ਪੂਜਾ ਵਸਤਰਕਾਰ, ਇਜ਼ਾਬੇਲ ਵੋਂਗ, ਅਮਨਜੋਤ ਕੌਰ, ਜਿੰਤੀਮਨੀ ਕਲੀਤਾ ਅਤੇ ਸਾਈਕਾ ਇਸ਼ਾਕ।