ਮਹਿਲਾ ਪ੍ਰੀਮੀਅਰ ਲੀਗ ਸੀਜ਼ਨ 2
ਗੁਜਰਾਤ ਜਾਇੰਟਸ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਹਰਾਇਆ
ਚੰਡੀਗੜ੍ਹ,7ਮਾਰਚ(ਵਿਸ਼ਵ ਵਾਰਤਾ)- ਗੁਜਰਾਤ ਜਾਇੰਟਸ ਨੇ ਬੁੱਧਵਾਰ ਨੂੰ WPL-2 ਵਿੱਚ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਹਾਸਲ ਕੀਤੀ। ਟੀਮ ਨੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੂੰ 19 ਦੌੜਾਂ ਨਾਲ ਹਰਾਇਆ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਗੁਜਰਾਤ ਜਾਇੰਟਸ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 199 ਦੌੜਾਂ ਬਣਾਈਆਂ। ਜਵਾਬ ‘ਚ ਆਰਸੀਬੀ 20 ਓਵਰਾਂ ‘ਚ 8 ਵਿਕਟਾਂ ‘ਤੇ 180 ਦੌੜਾਂ ਹੀ ਬਣਾ ਸਕੀ।