ਮਹਿਲਾ ਪ੍ਰੀਮੀਅਰ ਲੀਗ -ਸੀਜ਼ਨ 2
ਰਾਇਲ ਚੈਲੰਜਰਜ਼ ਬੰਗਲੌਰ ਨੇ ਕੀਤੀ ਜੇਤੂ ਸ਼ੁਰੂਆਤ- ਯੂਪੀ ਵਾਰੀਅਰਜ਼ ਨੂੰ ਹਰਾਇਆ
ਚੰਡੀਗੜ੍ਹ,25ਫਰਵਰੀ(ਵਿਸ਼ਵ ਵਾਰਤਾ)- ਰਾਇਲ ਚੈਲੰਜਰਜ਼ ਬੰਗਲੌਰ ਨੇ ਮਹਿਲਾ ਪ੍ਰੀਮੀਅਰ ਲੀਗ ਦੇ ਸੀਜ਼ਨ 2 ਵਿੱਚ ਜਿੱਤ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸ਼ਨੀਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਟੀਮ ਨੇ ਯੂਪੀ ਵਾਰੀਅਰਜ਼ ਨੂੰ 2 ਦੌੜਾਂ ਨਾਲ ਹਰਾਇਆ। ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੇਜ਼ਬਾਨ ਟੀਮ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 157 ਦੌੜਾਂ ਬਣਾਈਆਂ। ਇਸ ਤੋਂ ਬਾਅਦ ਯੂਪੀ ਵਾਰੀਅਰਜ਼ 19.5 ਓਵਰਾਂ ਵਿੱਚ 7 ਵਿਕਟਾਂ ’ਤੇ 155 ਦੌੜਾਂ ਹੀ ਬਣਾ ਸਕੀ। ਲੈੱਗ ਸਪਿਨਰ ਆਸ਼ਾ ਸ਼ੋਭਨਾ ਨੇ 5 ਵਿਕਟਾਂ ਲਈਆਂ। ਉਹ ਲੀਗ ਦੇ ਇਤਿਹਾਸ ਵਿੱਚ 5 ਵਿਕਟਾਂ ਲੈਣ ਵਾਲੀ ਪਹਿਲੀ ਭਾਰਤੀ ਗੇਂਦਬਾਜ਼ ਬਣ ਗਈ ਹੈ। ।
ਅੱਜ ਗੁਜਰਾਤ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ ਖੇਡਿਆ ਜਾਵੇਗਾ।