ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)- ਮੌਜੂਦਾ ਚੈਂਪੀਅਨ ਮੁੰਬਈ ਇੰਡੀਅਨਜ਼ ਨੇ ਮਹਿਲਾ ਪ੍ਰੀਮੀਅਰ ਲੀਗ ਸੀਜ਼ਨ-2 ‘ਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਐਤਵਾਰ ਨੂੰ ਮੁੰਬਈ ਇੰਡੀਅਨਜ਼ ਨੇ ਗੁਜਰਾਤ ਜਾਇੰਟਸ ਨੂੰ 5 ਵਿਕਟਾਂ ਨਾਲ ਹਰਾਇਆ। ਇਸ ਜਿੱਤ ਤੋਂ ਬਾਅਦ ਮੁੰਬਈ ਦੀ ਟੀਮ ਅੰਕ ਸੂਚੀ ‘ਚ ਸਿਖਰ ‘ਤੇ ਹੈ। ਟੀਮ ਦੇ 2 ਮੈਚਾਂ ਤੋਂ ਬਾਅਦ 4 ਅੰਕ ਹਨ। ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਗੁਜਰਾਤ ਜਾਇੰਟਸ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 126 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਨੇ 127 ਦੌੜਾਂ ਦਾ ਟੀਚਾ 18.1 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ ਹਾਸਲ ਕਰ ਲਿਆ। ਕਪਤਾਨ ਹਰਮਨਪ੍ਰੀਤ ਕੌਰ ਨੇ 41 ਗੇਂਦਾਂ ‘ਤੇ 46 ਦੌੜਾਂ ਦੀ ਅਜੇਤੂ ਪਾਰੀ ਖੇਡੀ। ਅਮੇਲੀਆ ਕੇਰ ਨੇ 31 ਦੌੜਾਂ ਦਾ ਯੋਗਦਾਨ ਪਾਇਆ ਤੇ 4 ਵਿਕਟਾਂ ਵੀ ਲਈਆਂ।
Punjab Volleyball Team ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ
Punjab Volleyball Team ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਚੰਡੀਗੜ੍ਹ, 22 ਦਸੰਬਰ (ਵਿਸ਼ਵ ਵਾਰਤਾ):- ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼...