ਮਹਿਲ ਕਲਾਂ 5 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਦੇ ਖੇਤੀ ਨਾਲ ਸਬੰਧਤ ਕਾਲੇ ਕਾਨੂੰਨਾਂ ਖਿਲਾਫ਼ ਜਾਰੀ ਅਣਮਿੱਥੇ ਸਮੇਂ ਦੇ ਰੇਲ ਚੱਕਾ ਜਾਮ ਅੰਦੋਲਨ ਦੌਰਾਨ ਮਹਿਲ ਕਲਾਂ ਟੋਲ ਪਲਾਜ਼ਾ ‘ਤੇ ਲੱਗੇ ਧਰਨੇ ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਦੀ ਪੰਜਾਬ ਰਾਜ ਕਮੇਟੀ ਦੇ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸਕੱਤਰ ਸਾਥੀ ਯਸ਼ਪਾਲ ਸਿੰਘ ਜੀ ਮਹਿਲ ਕਲਾਂ ਦੀ ਅਚਾਨਕ ਅੱਜ ਸਾਮ 4ਵਜੇ ਦੇ ਕਰੀਬ ਮੌਤ ਹੋ ਗਈ । ਦੱਸ ਦੱਸੀਏ ਕਿ ਉਹ ਅੱਜ ਟੋਲ ਪਲਾਜਾ ਮਹਿਲ ਕਲਾਂ ਵਿਖੇ ਲੱਗੇ ਕਿਸਾਨ ਮੋਰਚੇ ਦੌਰਾਨ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰ ਰਹੇ ਸਨ ਤਾਂ ਅਚਾਨਕ ਅਟੈਕ ਹੋਣ ਕਾਰਨ ਉਹ ਬੇਹੋਸ਼ ਹੋ ਗਏ। ਜਿਨ੍ਹਾਂ ਨੂੰ ਮਹਿਲ ਕਲਾਂ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਘੋਸਿਤ ਕਰ ਦਿੱਤਾ। ਜਿਕਰਯੋਗ ਹੈ ਮਾ ਯਸਪਾਲ ਸਿੰਘ ਪਿਛਲੇ ਲੰਮੇ ਸਮੇਂ ਤੋਂ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਆ ਰਹੇ ਸਨ। ਉਨ੍ਹਾਂ ਦੀ ਬੇਵਕਤੀ ਮੌਤ ਤੇ ਵੱਖ ਵੱਖਕਿਸਾਨ ਸੰਘਰਸ਼ਸ਼ੀਲ
ਜਥੇਬੰਦੀਆਂ ਸਮੇਤ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਲੋਕ ਸਭਾ ਚੋਣਾਂ 2024: ਜਨਰਲ ਅਤੇ ਖਰਚਾ ਆਬਜ਼ਰਵਰ ਫਤਹਿਗੜ੍ਹ ਸਾਹਿਬ ਨੇ ਮਾਲੇਰਕੋਟਲਾ ਅਧੀਨ ਪੈਦੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਦੇ ਸਟਰਾਂਗ ਰੂਮ ਅਤੇ 17 ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਲੋਕ ਸਭਾ ਚੋਣਾਂ 2024: ਜਨਰਲ ਅਤੇ ਖਰਚਾ ਆਬਜ਼ਰਵਰ ਫਤਹਿਗੜ੍ਹ ਸਾਹਿਬ ਨੇ ਮਾਲੇਰਕੋਟਲਾ ਅਧੀਨ ਪੈਦੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਦੇ ਸਟਰਾਂਗ...