ਮਹਿੰਗਾਈ ਖਿਲਾਫ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ
ਨਵਜੋਤ ਸਿੱਧੂ ਵੀ ਹੋੋਣਗੇ ਪ੍ਰਦਰਸ਼ਨ ਵਿੱਚ ਸ਼ਾਮਿਲ
ਚੰਡੀਗੜ੍ਹ,7ਅਪ੍ਰੈਲ(ਵਿਸ਼ਵ ਵਾਰਤਾ)- ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਚੰਡੀਗੜ੍ਹ ਕਾਂਗਰਸ ਵਰਕਰਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਪਵਨ ਬਾਂਸਲ ਸਮੇਤ ਹੋਰ ਵੀ ਕਈ ਵੱਡੇ ਆਗੂ ਸ਼ਾਮਿਲ ਹੋਣਗੇ । ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਹ ਵੀ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸੀ ਵਰਕਰਾਂ ਅਤੇ ਸਾਥੀਆਂ ਨਾਲ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ।
https://twitter.com/sherryontopp/status/1511927508634988548?s=20&t=6fB6vLUzZ5Li1gR01pJJQg