ਮਹਿੰਗਾਈ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ, ਅਗਸਤ(ਵਿਸ਼ਵ ਵਾਰਤਾ)-ਕਾਂਗਰਸ ਵੱਲੋਂ ਜਰੂਰੀ ਵਸਤਾਂ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਨੂੰ ਲੈ ਕੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਚੰਡੀਗੜ੍ਹ ਯੂਥ ਕਾਂਗਰਸ ਦੇ ਮੈਂਬਰਾਂ ਨੇ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਸ਼ਹਿਰ ਦੀਆਂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕੀਤਾ।ਇਸ ਦੌਰਾਨ ਪੁਲਿਸ ਵੱਲੋਂ ਉਹਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ।























