ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਖਤਮ
ਚੰਡੀਗੜ੍ਹ,8ਦਸੰਬਰ(ਵਿਸ਼ਵ ਵਾਰਤਾ)- ਕੈਸ਼ ਫਾਰ ਪੁੱਛਗਿੱਛ ਮਾਮਲੇ ‘ਚ ਸ਼ਾਮਲ ਟੀਐੱਮਸੀ ਸੰਸਦ ਮਹੂਆ ਮੋਇਤਰਾ ਦੀ ਸੰਸਦ ਮੈਂਬਰਸ਼ਿਪ ਖਤਮ ਹੋ ਗਈ ਹੈ। ਐਥਿਕਸ ਕਮੇਟੀ ਦੀ ਰਿਪੋਰਟ ਤੋਂ ਬਾਅਦ ਉਹਨਾਂ ਦੀ ਬਰਖਾਸਤਗੀ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਵੋਟਿੰਗ ਹੋਈ। ਹਾਲਾਂਕਿ ਮਹੂਆ ਮੋਇਤਰਾ ਨੂੰ ਕੱਢਣ ਲਈ ਜਿਵੇਂ ਹੀ ਸਦਨ ‘ਚ ਵੋਟਿੰਗ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਇਸ ਦਾ ਬਾਈਕਾਟ ਕਰ ਦਿੱਤਾ। ਵੋਟਿੰਗ ਤੋਂ ਬਾਅਦ ਲੋਕ ਸਭਾ ਸਪੀਕਰ ਨੇ ਮਹੂਆ ਮੋਇਤਰਾ ਦੇ ਖਿਲਾਫ ਬਰਖਾਸਤਗੀ ਮਤਾ ਪਾਸ ਕਰ ਦਿੱਤਾ। ਇਸ ਤੋਂ ਬਾਅਦ ਲੋਕ ਸਭਾ 11 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ‘ਚੋਂ ਕੱਢੇ ਜਾਣ ਤੋਂ ਬਾਅਦ ਮਹੂਆ ਨੇ ਕਿਹਾ ਕਿ ਲੋਕ ਸਭਾ ਦੀ ਐਥਿਕਸ ਕਮੇਟੀ ਨੇ ਮੈਨੂੰ ਝੁਕਾਉਣ ਲਈ ਬਣਾਈ ਆਪਣੀ ਰਿਪੋਰਟ ‘ਚ ਹਰ ਨਿਯਮ ਤੋੜਿਆ ਹੈ।