• Latest
  • Trending
ਮਾਂ ਬੋਲੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ, ਅੱਜ ਦਾ ਸ਼ਬਦ

ਮਾਂ ਬੋਲੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ, ਅੱਜ ਦਾ ਸ਼ਬਦ

6 years ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

26 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

48 minutes ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

1 hour ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

2 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

3 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

3 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

3 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

4 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

5 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਂ ਬੋਲੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ, ਅੱਜ ਦਾ ਸ਼ਬਦ

June 7, 2020
in ਖਬਰਾਂ, ਪੰਜਾਬ
ਮਾਂ ਬੋਲੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ, ਅੱਜ ਦਾ ਸ਼ਬਦ

ਮਾਂ ਬੋਲੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ, ਅੱਜ ਦਾ ਸ਼ਬਦ

ਮਾਨਸਾ 7 ਜੂਨ :ਪੰਜਾਬ ਸਕੂਲ ਸਿੱਖਿਆ ਵਿਭਾਗ ਨਵੇਂ ਦਿਸਹੱਦਿਆਂ ਵੱਲ ਵਧ ਰਿਹਾ ਹੈ । ਪਿਛਲੇ ਕੁਝ ਸਮੇਂ ਦੌਰਾਨ ਜਿੱਥੇ ਸਕੂਲਾਂ ਦੀ ਨੁਹਾਰ ਬਦਲੀ ਹੈ ਉੱਥੇ ਪੜ੍ਹਾਈ ਦੇ ਪੱਧਰ ਵਿੱਚ ਜ਼ਿਕਰਯੋਗ ਵਿਕਾਸ ਹੋਇਆ ਹੈ । ਇਸੇ ਕੜੀ ਤਹਿਤ ਵਿਭਾਗ ਵੱਲੋਂ ਚਲਾਈ ਜਾ ਰਹੀ ਅੱਜ ਦਾ ਸ਼ਬਦ ਮੁਹਿੰਮ ਬਹੁਤ ਹੀ ਕਾਬਲੇ ਤਾਰੀਫ਼ ਸਾਬਤ ਹੋ ਰਹੀ ਹੈ । ਇਹ ਸ਼ਬਦ ਵਿਭਾਗ ਵੱਲ੍ਹੋ ਹਰ ਰੋਜ਼ ਵਿਦਿਆਰਥੀਆਂ ਤੱਕ ਪੁੱਜਦਾ ਕੀਤਾ ਜਾਂਦਾ ਹੈ।
ਇਸ ਬਾਰੇ ਡਾ ਦਵਿੰਦਰ ਬੋਹਾ ਕੁਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਅੱਜ ਦਾ ਸ਼ਬਦ’ ਬੜੀ ਸਾਰਥਕ ਮੁਹਿੰਮ ਹੈ। ਇਹ ਮੁਹਿੰਮ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਲੋੜ ਵਿੱਚੋਂ ਉਪਜੀ ਹੈ । ਇਸ ਮੁਹਿੰਮ ਰਾਹੀਂ ਜਿੱਥੇ ਸਾਡੇ ਚੇਤਿਆਂ ਚੋਂ ਕਿਰਦੇ ਜਾ ਰਹੇ ਪੰਜਾਬੀ ਦੇ ਵਡਮੁੱਲੇ ਸ਼ਬਦਾਂ ਨੂੰ ਸੰਭਾਲਿਆ ਜਾ ਰਿਹਾ ਹੈ ਉੱਥੇ ਇਨ੍ਹਾਂ ਦੇ ਸਹੀ ਅਰਥਾਂ ਤੱਕ ਵੀ ਪਹੁੰਚ ਕੀਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਅਜਿਹਾ ਕਾਰਜ ਇੱਕ ਇਤਿਹਾਸਕ ਕਾਰਜ ਹੈ ਜੋ ਸਿੱਖਿਆ ਵਿਭਾਗ ਦੇ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ । ਸ੍ਰੀ ਕੰਵਰ ਚੌਹਾਨ ਯਾਦਗਾਰੀ ਨਵ-ਪ੍ਰਤਿਭਾ ਗ਼ਜ਼ਲ ਪੁਰਸਕਾਰ’ ਪ੍ਰਾਪਤ ਉੱਘੇ ਗ਼ਜ਼ਲਗੋ ਅਤੇ ਅੱਜ ਦੇ ਸ਼ਬਦ ਪੰਜਾਬੀ ਦੇ ਟੀਮ ਮੈਂਬਰ ਮਨਜੀਤ ਪੁਰੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸ਼ਲਾਘਾਯੋਗ ਕਾਰਜ ਕੀਤੇ ਗਏ । ਇਨ੍ਹਾਂ ਕਾਰਜਾਂ ਵਿੱਚੋਂ ਹੀ ਇੱਕ ਅਹਿਮ ਕਾਰਜ ਸੀ ,ਪੰਜਾਬੀ ਭਾਸ਼ਾ ਦੇ ਉਨ੍ਹਾਂ ਸ਼ਬਦਾਂ ਦੀ ਸਾਂਭ ਸੰਭਾਲ ਕਰਨੀ ਜਿਹੜੇ ਸ਼ਬਦ ਸਾਡੇ ਚੇਤਿਆਂ ਵਿੱਚੋਂ ਕਿਰਦੇ ਜਾ ਰਹੇ ਹਨ ਜਾਂ ਕੁਝ ਅਜਿਹੇ ਸ਼ਬਦ ਜੋ ਵਿਦਿਆਰਥੀਆਂ ਦੇ ਪਾਠਕ੍ਰਮ ਦਾ ਹਿੱਸਾ ਹਨ।ਸਕੂਲੀ ਪੱਧਰ ਤੇ ਪੜ੍ਹਨ ਪੜ੍ਹਾਉਣ ਦੀ ਪ੍ਰਕਿਰਿਆ ਦੌਰਾਨ ਅਨੇਕਾਂ ਸ਼ਬਦ ਅਜਿਹੇ ਸਾਹਮਣੇ ਆਉਂਦੇ ਹਨ ,ਜਿਨ੍ਹਾਂ ਦੇ ਸਹੀ- ਸਹੀ ਅਰਥਾਂ ਜਾਂ ਸਰੋਤ ਬਾਰੇ ਜਾਣਕਾਰੀ ਅਧੂਰੀ ਹੈ । ਇਸ ਅਧੂਰੀ ਜਾਣਕਾਰੀ ਕਰਕੇ ਸਮਝਣ ਸਮਝਾਉਣ ਦੀ ਪ੍ਰਕਿਰਿਆ ਵਿੱਚ ਦਿੱਕਤ ਪੇਸ਼ ਆ ਜਾਂਦੀ ਹੈ । ਇਸ ਦੇ ਸਮਾਧਾਨ ਲਈ ਵਿਭਾਗ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਭਾਸ਼ਾ ਮਾਹਿਰ ਅਧਿਆਪਕਾਂ ਦੀ ਇੱਕ ਟੀਮ ਦਾ ਗਠਨ ਕੀਤਾ ਗਿਆ ਅਤੇ ‘ਅੱਜ ਦਾ ਸ਼ਬਦ’ ਮੁਹਿੰਮ ਸ਼ੁਰੂ ਕੀਤੀ ਗਈ ।ਜਿਸ ਤਹਿਤ ਰੋਜ਼ਾਨਾ ਇੱਕ ਸ਼ਬਦ ਦੇ ਅਰਥਾਂ ਅਤੇ ਨਿਰੁਕਤੀ ਸਬੰਧੀ ਪੂਰੀ ਵਿਆਖਿਆ ਕਰਕੇ ਹਰ ਰੋਜ਼ ਸਕੂਲਾਂ ਵਿੱਚ ਭੇਜੀ ਜਾਂਦੀ ਰਹੀ ਇਸ ਮੁਹਿੰਮ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਬਹੁਤ ਭਰਵਾਂ ਹੁੰਗਾਰਾ ਮਿਲਿਆ ।
ਸਿੱਖਿਆ ਵਿਭਾਗ ਵੱਲੋਂ ‘ਅੱਜ ਦਾ ਸ਼ਬਦ’ ਮੁਹਿੰਮ ਤਹਿਤ ਕੀਤਾ ਜਾ ਰਿਹਾ ਇਹ ਉਪਰਾਲਾ ਸਹੀ ਅਰਥਾਂ ਵਿੱਚ ਸ਼ਲਾਘਾਯੋਗ ਤੇ ਸਾਰਥਕ ਕਾਰਜ ਹੈ । ਲੇਖਕ ਅਤੇ ਚਿੱਤਰਕਾਰ ਜਗਤਾਰ ਸਿੰਘ ਸੋਖੀ ਪੰਜਾਬੀ ਮਾਸਟਰ ਸਟੇਟ ਰਿਸੋਰਸ ਪਰਸਨ ਪੰਜਾਬੀ,ਸ. ਮਿ. ਸ. ਕੱਬਰਵੱਛਾ (ਫ਼ਿਰੋਜ਼ਪੁਰ) ਨੇ ਕਿਹਾ ਕਿ ਅੱਜ ਦਾ ਸ਼ਬਦ ਪੰਜਾਬੀ ਵਿਦਿਆਰਥੀਆਂ ਦਾ ਜਿੱਥੇ ਪੰਜਾਬੀ ਮਾਂ ਬੋਲੀ ਨਾਲ਼ ਮੋਹ ਪੈਦਾ ਕਰਦਾ ਹੈ,ਉੱਥੇ ਉਹਨਾਂ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਡੂੰਘਾਈ ਨਾਲ਼ ਸਮਝਣ ਲਈ ਪ੍ਰੇਰਿਤ ਕਰਦਾ ਹੈ। ਸਿੱਖਿਆ ਵਿਭਾਗ ਦਾ ਇਹ ਉਪਰਾਲਾ ਪੰਜਾਬੀ ਬੋਲੀ ਨੂੰ ਹੋਰ ਅਮੀਰ ਕਰੇਗਾ।ਪੰਜਾਬੀ ਭਾਸ਼ਾ ਦੇ ਇਹ ਸ਼ਬਦ ਇੱਕ ਅਨਮੋਲ ਖ਼ਜ਼ਾਨਾ ਹੈ ,ਜਿਸ ਨੂੰ ਸਾਂਭਣਾ ਬਹੁਤ ਜ਼ਰੂਰੀ ਸੀ।ਸਮੁੱਚਾ ਪੰਜਾਬੀ ਜਗਤ ਇਸ ਲਈ ਸਿੱਖਿਆ ਵਿਭਾਗ ਦਾ ਰਿਣੀ ਰਹੇਗਾ।
ਅੱਜ ਦਾ ਸ਼ਬਦ ਪੰਜਾਬੀ ਦੇ ਟੀਮ ਮੈਂਬਰ ਅਤੇ ਸਟੇਟ ਰਿਸੋਰਸ ਪਰਸਨ ਪੰਜਾਬੀ ਬਲਵਿੰਦਰ ਸਿੰਘ ਬੁਢਲਾਡਾ, ਪੰਜਾਬੀ ਮਾਸਟਰ ,ਸ਼ਹੀਦ ਜਗਸੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੋਹਾ,ਜ਼ਿਲ੍ਹਾ ਮਾਨਸਾ ਨੇ ਕਿਹਾ ਕਿ ਕਲਮ ਨਾਲ ਉਕਰੇ ਸ਼ਬਦਾਂ ਵਿੱਚ ਅਜਿਹੀ ਸ਼ਕਤੀ ਹੁੰਦੀ ਹੈ ,ਜੋ ਫੈਸਲਾਕੁੰਨ ਭੂਮਿਕਾ ਨਿਭਾਉੰਦੇ ਹਨ।ਇਸ ਲਈ ਸ਼ਬਦਾਂ ਦੇ ਅਰਥਾਂ ਦੀ ਸਮਝ ਨੂੰ ਸਮਝਣਾ ਅਹਿਮ ਹੈ। ਅਜੋਕੇ ਦੌਰ ਵਿੱਚ ਪੰਜਾਬੀ ਸ਼ਬਦਾਂ ਨੂੰ ਸੰਭਾਲਣਾ ਅਤੇ ਉਸਨੂੰ ਵਰਤਮਾਨ ਅਤੇ ਅਗਲੇਰੀ ਪੀੜ੍ਹੀ ਤੱਕ ਸੰਚਾਰਤ ਕਰਨਾ ਸਮੇਂ ਦੀ ਲੋੜ ਹੈ। ਸਿੱਖਿਆ ਵਿਭਾਗ ਪੰਜਾਬ ਨੇ ‘ਅੱਜ ਦਾ ਸ਼ਬਦ’ ਪੰਜਾਬੀ ਮੁਹਿੰਮ ਰਾਹੀਂ ਪੰਜਾਬ ਦੇ ਵਿਦਿਆਰਥੀਆਂ ਨੂੰ ਸ਼ਬਦਾਂ ਦੇ ਅਰਥਾਂ ਤੋਂ ਜਾਣੂ ਕਰਵਾ ਕੇ ਉਹਨਾਂ ਦੇ ਸ਼ਬਦ ਭੰਡਾਰ ਵਿੱਚ ਵਾਧਾ ਕਰਨ ਦਾ ਸਾਰਥਕ ਕਾਰਜ ਕੀਤਾ ਹੈ।ਇਸ ਮੁਹਿੰਮ ਨੇ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉੱਘੇ ਕਵੀ ਅਤੇ ਅੱਜ ਦਾ ਸ਼ਬਦ ਪੰਜਾਬੀ ਦੇ ਟੀਮ ਮੈਂਬਰ ਡਾ.ਸੰਦੀਪ ਸ਼ਰਮਾ ਲੈਕਚਰਾਰ ਪੰਜਾਬੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਘੁਡਾਣੀ ਕਲਾਂ (ਲੁਧਿਆਣਾ) ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ‘ਅੱਜ ਦਾ ਸ਼ਬਦ’ ਮੁਹਿੰਮ ਦੇ ਰੂਪ ਵਿੱਚ ਪੰਜਾਬੀ ਜ਼ੁਬਾਨ ਦੇ ਬੋਲਚਾਲ ਦੀ ਭਾਸ਼ਾ ਚੋਂ ਮਨਫੀ ਹੁੰਦੇ ਜਾ ਰਹੇ ਸ਼ਬਦਾਂ ਨੂੰ ਸਾਂਭਣ ਦਾ ਉਦਮ ਸ਼ਲਾਘਾਯੋਗ ਉਪਰਾਲਾ ਹੈ । ਅਸਲ ਵਿੱਚ ਇਕ ਸ਼ਬਦ ਆਪਣੇ ਅੰਦਰ ਇਕ ਸੰਦਰਭ ਸਮੇਟੀ ਬੈਠਾ ਹੁੰਦਾ ਹੈ । ਅਜਿਹੇ ਸ਼ਬਦ ਇਸ ਤਰ੍ਹਾ ਪੰਜਾਬੀ ਸੱਭਿਆਚਾਰ ਦੇ ਅਨੇਕਾਂ ਵਿਸਥਾਰ ਵੀ ਵਿਦਿਆਰਥੀਆਂ ਤੱਕ ਪਹੁੰਚਾਉਂਦੇ ਹਨ । ਪਿਛਲੇ ਵਰ੍ਹੇ ਸਮੁੱਚੇ ਸਕੂਲਾਂ ਨੇ ‘ਅੱਜ ਦਾ ਸ਼ਬਦ’ ਮੁਹਿੰਮ ਪ੍ਰਤੀ ਪੂਰਾ ਉਤਸ਼ਾਹ ਦਿਖਾਇਆ । ਇਸ ਵਰ੍ਹੇ ਹੋਰ ਵੀ ਚੰਗੇ ਰੁਝਾਨ ਪ੍ਰਾਪਤ ਹੋਣ ਦੀ ਉਮੀਦ ਹੈ। ਸਟੇਟ ਅਵਾਰਡੀ ਅਤੇ ਉੱਘੇ ਰੰਗਕਰਮੀ ਡਾ. ਜਗਦੀਪ ਸੰਧੂ ਨੇ ਕਿਹਾ ਕਿ ਵੇਦਾਂ ਵਿੱਚ ਲਿਖਿਆ ਹੈ ਕਿ ਸ਼ਬਦ ਹੀ ਬ੍ਰਹਮ ਹੈ। ਭਾਵ ਸ਼ਬਦ ਵਿੱਚ ਬਹੁਤ ਸ਼ਕਤੀ ਹੁੰਦੀ ਹੈ ਜੋ ਸਾਡੇ ਅੰਦਰ ਲਿਆਕਤ ਅਤੇ ਡੂੰਘੇਰੀ ਸਮਝ ਪੈਦਾ ਕਰਦਾ ਹੈ।ਵਰਤਮਾਨ ਦੌਰ ਵਿੱਚ ਸੰਚਾਰ ਦੇ ਆਧੁਨਿਕ ਸਾਧਨਾਂ ਦੇ ਗਲਬੇ ਨੇ ਜਦੋੰ ਮਨੁੱਖ ਨੂੰ ਕਿਤਾਬ ਤੋੰ ਦੂਰ ਕਰ ਦਿੱਤਾ ਤਾਂ ਮਨੁੱਖ ਅਤੇ ਸ਼ਬਦ ਦੇ ਰਿਸ਼ਤੇ ਨੂੰ ਵੀ ਘਾਤ ਲੱਗੀ ਹੈ। ਸਿੱਖਿਆ ਵਿਭਾਗ ਵੱਲੋੰ ਸ਼ੁਰੂ ਕੀਤੇ ‘ਅੱਜ ਦਾ ਸ਼ਬਦ’ ਪੰਜਾਬੀ ਮੁਹਿੰਮ ਨੇ ਇਸ ਘਾਤ ਨੂੰ ਰੋਕਿਆ ਹੈ. ਚੇਤਿਆਂ ਵਿੱਚੋੰ ਵਿਸਰੇ/ਮਨਫ਼ੀ ਹੋਏ ਸ਼ਬਦਾਂ ਨੂੰ ਵਿਭਾਗ ਵੱਲੋੰ ਖ਼ੂਬਸੂਰਤ ਸ਼ਬਦਾਂ ਰਾਹੀਂ ਵਿਆਖਿਆ ਅਤੇ ਤਸਵੀਰ ਸਮੇਤ ਭੇਜਿਆ ਜਾ ਰਿਹਾ ਹੈ. ਹਰ ਵਰਗ ਅਤੇ ਹਰ ਉਮਰ ਦੇ ਵਿਅਕਤੀ ਦੀ ਇਹਨਾਂ ਸ਼ਬਦਾਂ ਤੱਕ ਪਹੁੰਚ ਹੈ. ਹਰ ਹੱਟੀ-ਭੱਠੀ ਤੇ ਹੁੰਦੀ ਸ਼ਬਦਾਂ ਬਾਰੇ ਚਰਚਾ ਇਸ ਤੱਥ ਦੀ ਗਵਾਹ ਹੈ ਕਿ ਵਿਭਾਗ ਦਾ ਇਹ ਉਪਰਾਲਾ ਦਸ਼ਾ ਅਤੇ ਦਿਸ਼ਾ ਪੱਖੋੰ ਇੱਕ ਮੀਲ ਪੱਥਰ ਸਾਬਤ ਹੋਵੇਗਾ। ਉੱਘੇ ਰੰਗਕਰਮੀ ਸਟੇਟ ਰਿਸੋਰਸ ਪਰਸਨ ਪੰਜਾਬੀ ਹਰਜਿੰਦਰ ਸਿੰਘ, ਪੰਜਾਬੀ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ ,ਜ਼ਿਲ੍ਹਾ ਫ਼ਰੀਦਕੋਟ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ‘ਅੱਜ ਦਾ ਸ਼ਬਦ’ ਮੁਹਿੰਮ ਪੰਜਾਬੀ ਮਾਂ ਬੋਲੀ ਦੇ ਪਸਾਰ ਵਿੱਚ ਵਿਲੱਖਣ ਯੋਗਦਾਨ ਪਾ ਰਹੀ ਹੈ।ਪੰਜਾਬੀ ਮਾਂ ਬੋਲੀ ਦੇ ਹਜ਼ਾਰਾਂ ਸ਼ਬਦ ਅਜਿਹੇ ਹਨ ਜੋ ਅੱਜ- ਕੱਲ ਦੀ ਨਵੀਂ ਪੀੜ੍ਹੀ ਦੇ ਚੇਤਿਆਂ ’ਚੋਂ ਕਿਰਦੇ ਜਾ ਰਹੇ ਹਨ, ਜਿਸ ਕਾਰਨ ਅੱਜ ਦੀ ਨੌਜਵਾਨ ਪੀੜ੍ਹੀ ਦੇ ਸ਼ਬਦ ਭੰਡਾਰ ਵਿੱਚ ਅਪਣੀ ਮਾਂ ਬੋਲੀ ਦੀ ਸ਼ਬਦਾਵਲੀ ਅਤੇ ਠੇਠਤਾ ਦਿਨੋਂ ਦਿਨ ਘਟਦੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਭੇਜੇ ਜਾਂਦੇ ਸ਼ਬਦ ਨੂੰ ਜਿੱਥੇ ਵਿਦਿਆਰਥੀਆਂ ਨੇ ਨਵਾਂ ਸਿੱਖਣ ਦੇ ਆਸੇ ਨਾਲ਼ ਸਵੀਕਾਰ ਕੀਤਾ, ਉੱਥੇ ਅਧਿਆਪਕਾਂ ਵੱਲੋਂ ਵੀ ਇਸ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਮੁਹਿੰਮ ਦੀ ਸਾਰਥਿਕਤਾ ਉਸ ਸਮੇਂ ਸਾਹਮਣੇ ਆਈ ਜਦੋਂ ਵੱਡੇ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਨੇ ਵੀ ਵਿਭਾਗ ਦੀ ਇਸ ਮਾਂ ਬੋਲੀ ਦੇ ਪਸਾਰ ਲਈ ਕੀਤੀ ਪਹਿਲਕਦਮੀ ਨੂੰ ਸਵੀਕਾਰ ਕੀਤਾ ਅਤੇ ਇਸ ਦੀ ਵਡਿਆਈ ਕੀਤੀ।ਅੱਜ ਦੇ ਸ਼ਬਦ ਪੰਜਾਬੀ ਬਾਰੇ ਸਮੁੱਚਾ ਸਿੱਖਿਆ ਜਗਤ ਪ੍ਰਸੰਸਾ ਕਰ ਰਿਹਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

by Ranjit Singh
November 17, 2026
0

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਮਾਛੀਵਾੜਾ, 17 ਨਵੰਬਰ (ਵਿਸ਼ਵ ਵਾਰਤਾ): ਸੋਮਵਾਰ ਦੇਰ...

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹*Hukamnama Sri...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 