ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਅੱਜ ਬੈਂਗਲੁਰੂ ਦੀ ਅਦਾਲਤ ‘ਚ ਹੋਣਗੇ ਪੇਸ਼
ਬੈਂਗਲੁਰੂ, 7 ਜੂਨ (ਵਿਸ਼ਵ ਵਾਰਤਾ):- ਕਾਂਗਰਸ ਨੇਤਾ ਰਾਹੁਲ ਗਾਂਧੀ ਮਾਣਹਾਨੀ ਮਾਮਲੇ ‘ਚ ਸ਼ੁੱਕਰਵਾਰ ਨੂੰ ਵਿਸ਼ੇਸ਼ ਅਦਾਲਤ ‘ਚ ਪੇਸ਼ ਹੋਣਗੇ। ਮੁੱਖ ਧਾਰਾ ਦੇ ਅਖਬਾਰਾਂ ਵਿਚ ਅਪਮਾਨਜਨਕ ਇਸ਼ਤਿਹਾਰ ਜਾਰੀ ਕਰਨ ਲਈ ਕਰਨਾਟਕ ਭਾਜਪਾ ਨੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੇ ਗਏ ਇਸ਼ਤਿਹਾਰ ਵਿੱਚ, ਰਾਜ ਦੀ ਤਤਕਾਲੀ ਭਾਜਪਾ ਸਰਕਾਰ ‘ਤੇ ਆਪਣੇ 21019-2023 ਦੇ ਸ਼ਾਸਨ ਦੌਰਾਨ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਸੂਬਾ ਕਾਂਗਰਸ ਨੇ ਵੀਰਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਸਵੇਰੇ 10.30 ਵਜੇ ਸਿਟੀ ਸਿਵਲ ਕੋਰਟ ‘ਚ ਪੇਸ਼ ਹੋਣਗੇ।