ਮਾਣਹਾਨੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਅੰਮ੍ਰਿਤਸਰ ਅਦਾਲਤ ਵਿੱਚ ਹੋਏ ਪੇਸ਼
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ 28 ਅਕਤੂਬਰ(ਵਿਸ਼ਵ ਵਾਰਤਾ)- ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਪਾਏ ਗਏ ਮਾਣਹਾਨੀ ਦੇ ਕੇਸ ਵਿੱਚ ਅੱਜ ਆਪ ਆਗੂ ਸੰਜੇ ਸਿੰਘ ਅੰਮ੍ਰਿਤਸਰ ਕੋਰਟ ‘ਚ ਪੇਸ਼ ਹੋਣ ਲਈ ਪਹੁੰਚੇ।। ਮਾਮਲੀ ਦੇ ਪੈਰਵੀ ਕਰ ਰਹੇ ਵਕੀਲ ਪਰਮਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਅੱਜ ਬਿਕਰਮ ਮਜੀਠੀਆ ਨੇ ਸੰਜੇ ਸਿੰਘ ਨੂੰ ਕੋਰਟ ‘ਚ ਪਛਾਣ ਕਰਨੀ ਸੀ, ਪਰ ਉਹ ਕਿਸੇ ਕਾਰਨ ਕੋਰਟ ਨਹੀਂ ਪਹੁੰਚ ਸਕੇ।ਦੱਸਿਆ ਜਾ ਰਿਹਾ ਹੈ ਕਿ ਬਿਕਰਮ ਮਜੀਠੀਆ ਨੇ ਮੈਡੀਕਲ ਆਧਾਰ ‘ਤੇ ਪੇਸ਼ੀ ਤੋਂ ਛੋਟ ਮੰਗੀ ਸੀ। ਦੱਸ ਦੇਈਏ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਆਗੂਆਂ ਨੇ ਬਿਕਰਮ ਮਜੀਠੀਆ ‘ਤੇ ਨਸ਼ਾ ਤਸਕਰੀ ਦੇ ਦੋਸ਼ ਲਾਏ ਸਨ। ਇਹ ਇਲਜ਼ਾਮ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ‘ਆਪ’ ਆਗੂ ਆਸ਼ੀਸ਼ ਖੇਤਾਨ ਨੇ ਵੀ ਲਗਾਏ ਸਨ ਪਰ ਬਾਅਦ ‘ਚ ਉਨ੍ਹਾਂ ਨੇ ਮਾਫ਼ੀ ਮੰਗ ਲਈ ਸੀ ਪਰ ਸੰਜੇ ਸਿੰਘ ਆਪਣੇ ਬਿਆਨ ‘ਤੇ ਕਾਇਮ ਸਨ। ਸੰਜੇ ਸਿੰਘ ਮਾਮਲੇ ‘ਚ ਕਈ ਵਾਰ ਪੇਸ਼ ਹੋ ਚੁੱਕੇ ਹਨ। ਅੱਜ ਮਜੀਠੀਆ ਦੇ ਅਦਾਲਤ ‘ਚ ਪੇਸ਼ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ ਇਕ ਵਾਰ ਫਿਰ ਮੁਲਤਵੀ ਹੋ ਸਕਦੀ ਹੈ।























