ਲੁਧਿਆਣਾ, 20 ਸਤੰਬਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਸਪੁੱਤਰ ਬਿਕਰਮਜੀਤ ਇੰਦਰ ਸਿੰਘ ਚਾਹਲ ਦੇ ਦਾਦੀ ਸੱਸ ਮਾਤਾ ਸਰਦਾਰਨੀ ਗੁਰਚਰਨ ਕੌਰ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸਸਕਾਰ ਪਿੰਡ ਦਾਦ ਪੱਖੋਵਾਲ ਰੋਡ ਲੁਧਿਆਣਾ ਵਿਖੇ ਕੀਤਾ ਗਿਆ। ਅੰਗੀਠੇ ਨੂੰ ਅਗਨੀ ਉਹਨਾਂ ਦੇ ਸਪੁੱਤਰਾਂ ਜਗਦੀਸ਼ ਪਾਲ ਸਿੰਘ ਗਰੇਵਾਲ ਸਰਪੰਚ ਪਿੰਡ ਦਾਦ, ਹਰਭਜਨ ਸਿੰਘ ਗਰੇਵਾਲ ਅਤੇ ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਦਿੱਤੀ।
ਇਸ ਮੌਕੇ ਭਰਤਇੰਦਰ ਸਿੰਘ ਚਾਹਲ, ਉਹਨਾਂ ਦੇ ਬੇਟੇ ਬਿਕਰਮਜੀਤ ਇੰਦਰ ਸਿੰਘ ਚਾਹਲ, ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ, ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ, ਪੀ.ਐੱਸ ਗਿੱਲ ਆਈਏਐੱਸ, ਐਡਵੋਕੇਟ ਜਗਜੀਤ ਸਿੰਘ ਸਰਾਓ, ਰਜਿੰਦਰ ਸਿੰਘ ਢਿੱਲੋਂ, ਇੰਦਰਜੀਤ ਸਿੰਘ ਕੰਗ, ਮੇਅਰ ਬਲਕਾਰ ਸਿੰਘ ਸੰਧੂ, ਚੇਅਰਮੈਨ ਅਮਰਜੀਤ ਸਿੰਘ ਟਿੱਕਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਖਸ਼ੀਅਤਾਂ ਵਲੋਂ ਮਾਤਾ ਗੁਰਚਰਨ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।