ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ ਦੇ ਕੈਬਨਿਟ ਮੰਤਰੀ ਬਣਨ ਤੇ ਲੋਕਾਂ ‘ਚ ਖੁਸ਼ੀ ਦਾ ਮਾਹੌਲ
ਚੰਡੀਗੜ੍ਹ, 20 ਮਾਰਚ(ਵਿਸ਼ਵ ਵਾਰਤਾ)-ਵਿਧਾਨ ਸਭਾ ਹਲਕਾ ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ ਨੇ ਬੀਤੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ, ਜਿਸ ਤੋਂ ਬਾਅਦ ਮਾਨਸਾ ਜ਼ਿਲ੍ਹੇ ਵਿਚ ਭਾਰੀ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਮਾਨਸਾ ਦੇ ਜ਼ਿਲ੍ਹਾ ਬਣਨ ਤੋਂ ਬਾਅਦ ਉਹ ਪਹਿਲੇ ਐਸੇ ਵਿਧਾਇਕ ਹਨ ਜਿੰਨਾਂ ਨੂੰ ਕੈਬਨਿਟ ਮੰਤਰੀ ਬਣਨ ਦਾ ਮਾਣ ਹਾਸਲ ਹੋਇਆ ਹੈ ਅਤੇ ਇਸ ਤੋਂ ਪਹਿਲਾਂ ਮਰਹੂਮ ਕਿਰਪਾਲ ਸਿੰਘ ਮਾਖਾ (ਸਰਦੂਲਗੜ੍ਹ) ਅਤੇ ਮਰਹੂਮ ਸ਼ੇਰ ਸਿੰਘ ਗਾਗੋਵਾਲ ( ਮਾਨਸਾ) ਹਰਚਰਨ ਸਿੰਘ ਬਰਾੜ ਅਤੇ ਰਾਜਿੰਦਰ ਕੌਰ ਭੱਠਲ ਦੀ ਵਜਾਰਤ ਵੇਲੇ ਥੋੜ੍ਹੇ- ਥੋੜ੍ਹੇ ਸਮੇਂ ਲਈ ਰਾਜ ਮੰਤਰੀ ਰਹੇ ਹਨ।
ਇੱਥੇ ਜ਼ਿਕਰਯੋਗ ਹੈ ਕਿ ਕਾਂਗਰਸ ਦੀ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਮਿਲੀ ਕਾਂਗਰਸ ਦੀ ਟਿਕਟ ਦੇ ਬਾਅਦ ਹੌਟ ਸੀਟ ਬਣ ਗਈ ਸੀ, ਪਰ ਆਪ ਦੇ ਉਮੀਦਵਾਰ ਡਾ ਵਿਜੇ ਸਿੰਗਲਾ ਨੇ ਸਿੱਧੂ ਮੂਸੇਵਾਲਾ ਨੂੰ ਵੱਡੇ ਅੰਤਰ 63323 ਨਾਲ ਹਰਾਇਆ ਸੀ,ਜਿਸ ਬਾਅਦ ਅੱਜ ਉਨ੍ਹਾਂ ਦਾ ਨਾਮ ਕੈਬਨਿਟ ਮੰਤਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਉਹ ਪੰਜਾਬ ਦੇ ਪਹਿਲੇ ਵਿਧਾਇਕ ਹਨ, ਜਿੰਨਾਂ ਨੇ ਇੱਕ ਲੱਖ ਤੋਂ ਵੱਧ ਵੋਟਾਂ (100023) ਵੋਟਾਂ ਹਾਸਿਲ ਕੀਤੀਆਂ ਹਨ।























