ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਰਾਜਸਥਾਨ ਤੋਂ ਗ੍ਰਿਫਤਾਰ
ਚੰਡੀਗੜ੍ਹ 19 ਅਕਤੂਬਰ(ਵਿਸ਼ਵ ਵਾਰਤਾ)- 2 ਅਕਤੂਬਰ ਨੂੰ ਸੀਆਈਏ ਸਟਾਫ ਮਾਨਸਾ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਨੂੰ ਮੁੜ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਪੰਜਾਬ ਪੁਲਿਸ ਵੱਲੋਂ ਉਸਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਤੇ ਵਿਦੇਸ਼ ਜਾਣ ਦੀਆਂ ਵੀ ਅਫਵਾਹਾਂ ਸਨ। ਪਰ ਰਾਜਸਥਾਨ ਦੇ ਅਜਮੇਰ ਤੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਹੋਰ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਸਪੈਸ਼ਲ ਸੈੱਲ ਨੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਟੀਨੂੰ ਨੂੰ ਅਜਮੇਰ ਦੇ ਨਾਲ ਲੱਗਦੇ ਇਕ ਛੋਟੇ ਜਿਹੇ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਮਿਲੀ ਜਾਣਕਾਰੀ ਅਨੁਸਾਰ ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।























