ਮਾਨਸਾ ਪੁਲਿਸ ਨੂੰ ਮਿਲਿਆ ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ
ਚੰਡੀਗੜ੍ਹ 31 ਅਕਤੂਬਰ(ਵਿਸ਼ਵ ਵਾਰਤਾ)- ਮਾਨਸਾ ਪੁਲਿਸ ਦੀ ਕਸਟਡੀ ਵਿੱਚੋਂ ਫਰਾਰ ਹੋਣ ਵਾਲੇ ਗੈਂਗਸਟਰ ਦੀਪਕ ਟੀਨੂੰ ਇੱਕ ਵਾਰ ਫਿਰ ਤੋਂ ਮਾਨਸਾ ਪੁਲਿਸ ਦੀ ਕਸਟਡੀ ਵਿੱਚ ਆ ਗਿਆ ਹੈ। ਜਾਣਕਾਰੀ ਅਨੁਸਾਰ ਮਾਨਸਾ ਪੁਲਿਸ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਦੀਪਕ ਟੀਨੂੰ 1 ਅਕਤੂਬਰ ਨੂੰ ਮਾਨਸਾ ਪੁਲਿਸ ਦੀ ਕਸਟਡੀ ਵਿੱਚੋਂ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਉਸਨੂੰ ਦਿੱਲੀ ਪੁਲਿਸ ਦੇ ਸਪੈੱਸ਼ਲ ਸੈੱਲ ਨੇ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕਰ ਲਿਆ ਸੀ। ਮਾਨਸਾ ਪੁਲਿਸ 24 ਘੰਟਿਆ ਦੇ ਅੰਦਰ ਵਿੱਚ ਦੀਪਕ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕਰਕੇ ਦੁਬਾਰਾ ਰਿਮਾਂਡ ਤੇ ਲਵੇਗੀ।