ਮਾਨਸਾ ਪੁਲਿਸ ਨੇ ਗੈਰ-ਕਾਨੂੰਨੀ ਠੇਕੇ ਦਾ ਕੀਤਾ ਪਰਦਾਫਾਸ਼
590 ਬੋਤਲਾਂ ਸਮੇਤ ਮੁਲਜ਼ਮ ਕਾਬੂ
ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਕਰਨ ਵਾਲੇ 2 ਮੁਲਜ਼ਮ ਵੀ ਕਾਰ ਸਮੇਤ ਕੀਤਾ ਕਾਬੂ,240 ਬੋਤਲਾ ਸ਼ਰਾਬ ਦੀ ਬਰਾਮਦਗੀ
ਮਾਨਸਾ, 18 ਜੁਲਾਈ(ਵਿਸ਼ਵ ਵਾਰਤਾ)- ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸਿ਼ਆਂ ਦਾ ਧੰਦਾ ਕਰਨ ਵਾਲਿਆਂ ਅਤੇ ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਵਿਰੁੱਧ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਮਾਨਸਾ ਪੁਲਿਸ ਵੱਲੋਂ ਨਸਿ਼ਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਨਕੇਲ ਕਸਦਿਆਂ ਅਸਰਦਾਰ ਢੰਗ ਨਾਲ ਗਸ਼ਤਾ ਕੱਢੀਆਂ ਜਾ ਰਹੀਆਂ ਹਨ ਅਤੇ ਦਿਨ/ਰਾਤ ਦੇ ਨਾਕੇ ਲਗਾ ਕੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵੱਲੋਂ ਆਬਕਾਰੀ ਐਕਟ ਦੇ 2 ਮੁਕੱਦਮੇ ਦਰਜ਼ ਕਰਕੇ 3 ਮੁਲਜ਼ਮਾਂ ਨੂੰ ਕਾਬੂ ਕਰਕੇ ਸ਼ਰਾਬ ਦੀ ਵੱਡੇ ਪੱਧਰ ਤੇ ਬਰਾਮਦਗੀ ਕੀਤੀ ਗਈ ਹੈ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਆਬਕਾਰੀ ਐਕਟ ਤਹਿਤ ਵੱਡੀ ਕਾਰਵਾਈ ਕਰਦਿਆ ਹਮੀਰਗੜ ਢੈਪਈ ਵਿਖੇ ਬਿਨ੍ਹਾਂ ਪਰਮਿਟ/ਲਾਇਸੰਸ ਤੋਂ ਗੈਰ-ਕਾਨੂੰਨੀ ਠੇਕਾ ਚਲਾਉਣ ਵਾਲੇ ਠੇਕੇ ਦੇ ਕਰਿੰਦੇ ਮੁਲਜ਼ਮ ਧਨੀ ਰਾਮ ਪੁੱਤਰ ਅਭੈ ਰਾਮ ਵਾਸੀ ਖਸੀਪੁਰਾ, ਜ਼ਿਲ੍ਹਾ ਮਨੀਪੁਰੀ (ਯੂ.ਪੀ.) ਨੂੰ ਕਾਬੂ ਕੀਤਾ ਗਿਆ ਹੈ, ਜਿਸਦੇ ਕਬਜਾਂ ਵਿੱਚੋਂ ਵੱਖ-ਵੱਖ ਮਾਰਕੇ ਦੀਆਂ 590 ਬੋਤਲਾਂ ਸ਼ਰਾਬ ਠੇਕਾ (ਅੰਗਰੇਜੀ/ਦੇਸੀ ਸ਼ਰਾਬ ਦੀਆ 506 ਬੋਤਲਾਂ O 84 ਬੋਤਲਾਂ ਬੀਅਰ) ਬਰਾਮਦ ਕੀਤੀਆਂ ਗਈਆਂ ਹਨ। ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਪੁਲਿਸ ਕਬਜ਼ੇ ਵਿੱਚ ਲਿਆ ਗਿਆ ਹੈ। ਮੁਲਜ਼ਮ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਤੇ ਮੁਕੱਦਮੇ ਵਿੱਚ ਹੋਰ ਮੁਲਜ਼ਮਾਂ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ। ਮੁਲਜ਼ਮਾਂ ਦੀ ਤਫਤੀਸ ਜਾਰੀ ਹੈ।
ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਵਿਰੁੱਧ ਕਾਰਵਾਈ ਕਰਦੇ ਹੋਏ ਬਲਕਾਰ ਸਿੰਘ ਪੁੱਤਰ ਭੋਲਾ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ ਬੂਰਾ ਪੁੱਤਰ ਜਗਸੀਰ ਸਿੰਘ ਵਾਸੀ ਲੱਧੂਵਾਸ (ਹਰਿਆਣਾ) ਨੂੰ ਹੌਡਾਂ ਸਿਟੀ ਕਾਰ ਨੰ: ਡੀ.ਐਲ.4ਸੀਏਬੀ—3100 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 240 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਪੁਲਿਸ ਕਬਜ਼ੇ ਵਿੱਚ ਲਿਆ ਗਿਆ ਹੈ।ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵੱਡੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।