ਮਾਨਸਾ (ਵਿਸ਼ਵ ਵਾਰਤਾ) ਹੁਣ ਕੈਂਸਰ ਪੀੜਤ ਮਰੀਜ਼ਾਂ ਨੂੰ ਉਪਚਾਰ ਦੇ ਲਈ ਬੀਕਾਨੇਰ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ, ਕਿਉਂਕਿ ਹੋਮੀ ਭਾਵਾ ਹਸਪਤਾਲ ਸੰਗਰੂਰ ਪੰਜਾਬ ਵਿੱਚ ਸਬਸਿਡੀ ਉੱਤੇ ਕੈਂਸਰ ਦਾ ਇਲਾਜ ਸੰਭਵ ਹੈ। ਇਸ ਗੱਲ ਦੀ ਜਾਣਕਾਰੀ ਸਿਵਲ ਸਰਜਨ ਮਾਨਸਾ ਡਾਕਟਰ ਲਾਲ ਚੰਦ ਠੁਕਰਾਲ ਨੇ ਦਿੱਤੀ। ਡਾਕਟਰ ਠੁਕਰਾਲ ਨੇ ਕੈਂਸਰ ਦੀ ਰੋਕਥਾਮ ਅਤੇ ਇਲਾਜ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਮਾਨਸਾ ਦੇ ਇੱਕ ਹੋਟਲ ਵਿੱਚ ਲਗਾਈ ਪੰਜ ਦਿਨਾਂ ਵਰਕਸ਼ਾਪ ਨੂੰ ਸੰਬੋਧਨ ਕਰਦੇ ਕਿਹਾ ਕਿ ਉਕਤ ਵਰਕਸ਼ਾਪ ਦਾ ਪ੍ਰਬੰਧ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਹੋਮੀ ਭਾਵਾ ਕੈਂਸਰ ਹਸਪਤਾਲ ਸੰਗਰੂਰ ਅਤੇ ਟਾਟਾ ਮੈਮੋਰੀਅਲ ਸੈਂਟਰ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਮਾਨਸਾ ਜ਼ਿਲ੍ਹੇ ਵਿੱਚ ਕੈਂਸਰ ਪੀੜਤ ਮਰੀਜ਼ਾਂ ਦੇ ਇਲਾਜ ਲਈ ਐਚਬੀਸੀ ਸੰਗਰੂਰ ਦੁਆਰਾ ਇੱਕ ਦਿਨਾਂ ਓਪੀਡੀ ਸਿਵਲ ਹਸਪਤਾਲ ਵਿੱਚ ਸ਼ੁਰੂ ਕੀਤੀ ਜਾਵੇਗੀ ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੌਰਾਨ 67 ਫ਼ੀਸਦ ਸਬਸਿਡੀ ਉੱਤੇ ਕੀਮੋਥੈਰੇਪੀ ਕੀਤੀ ਜਾਵੇਗੀ ।ਉਨ੍ਹਾਂ ਦੱਸਿਆ ਮੁੱਖ ਮੰਤਰੀ ਕੈਂਸਰ ਰਾਹਤ ਫ਼ੰਡ ਵਿਚੋਂ ਮਰੀਜ਼ਾਂ ਨੂੰ ਇਲਾਜ ਲਈ ਡੇਢ ਲੱਖ ਰੁਪਏ ਤੱਕ ਦਿੱਤੇ ਜਾਣਗੇ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...