ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖਬਰ
ਮਾਨਸਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਲਿਆ ਵੱਡਾ ਫੈਸਲਾ;ਬਾਰ ਨਾਲ ਜੁੜਿਆ ਕੋਈ ਵੀ ਵਕੀਲ ਨਹੀਂ ਲੜੇਗਾ ਸਿੱਧੂ ਦੇ ਕਾਤਲਾਂ ਦਾ ਕੇਸ
ਚੰਡੀਗੜ੍ਹ,7 ਜੂਨ(ਵਿਸ਼ਵ ਵਾਰਤਾ) 29 ਮਈ ਵਾਲੇ ਦਿਨ ਬਦਮਾਸ਼ਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਸਾਂਝੇ ਤੌਰ ਤੇ ਮਤਾ ਪਾਉਂਦਿਆਂ ਹੋਇਆਂ ਇਹ ਫੈਸਲਾ ਕੀਤਾ ਹੈ ਕਿ ਬਾਰ ਐਸੋਸੀਏਸ਼ਨ ਮਾਨਸਾ ਦਾ ਕੋਈ ਵੀ ਵਕੀਲ(ਮੈਂਬਰ) ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਿਲ ਕਾਤਲਾਂ ਦੇ ਕੇਸ ਦੀ ਪੈਰਵਾਈ ਨਹੀਂ ਕਰੇਗਾ।