ਮਾਨਸਾ, 27 ਜਨਵਰੀ (ਵਿਸ਼ਵ ਵਾਰਤਾ)- ਮਾਨਸਾ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਭਲਕੇ 28 ਜਨਵਰੀ ਨੂੰ ਮਾਨਸਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ/ਕਾਲਜ ਆਮ ਵਾਂਗ ਖੁੱਲਣਗੇ। ਉਨ੍ਹਾਂ ਇਹ ਪ੍ਰਗਟਾਵਾ ਕੁਝ ਪੱਤਰਕਾਰਾਂ ਵੱਲੋਂ ਉਨ੍ਹਾਂ ਨਾਲ ਨਿੱਜੀ ਤੌਰ *ਤੇ ਕੀਤੀ ਗਈ ਵਾਰਤਾ ਦੇ ਦੌਰਾਨ ਕੀਤਾ ਗਿਆ।
ਇਥੇ ਦਿਲਚਸਪ ਗੱਲ ਹੈ ਕਿ ਸ਼ੋਸ਼ਲ ਮੀਡੀਆ ਉਤੇ ਕੁਝ ਲੋਕਾਂ ਵੱਲੋਂ ਭਲਕੇ ਦੀ ਛੁੱਟੀ ਦਾ ਇਕ ਸੁਨੇਹਾ ਪਾਇਆ ਗਿਆ ਸੀ, ਜਿਸ ਕਾਰਨ ਆਮ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਇਸ ਛੁੱਟੀ ਨੂੰ ਲੈਕੇ ਭੰਬਲ—ਭੂਸਾ ਬਣਿਆ ਹੋਇਆ ਸੀ।
ਪੰਜਾਬ ਦੇ ਕੁਝ ਜ਼ਿਲਿ੍ਹਆਂ ਵਿਚ ਗਣਤੰਤਰ ਦਿਵਸ ਵਾਲੇ ਦਿਨ ਡਿਪਟੀ ਕਮਿਸ਼ਨਰਾਂ ਅਤੇ ਸਮਾਰੋਹਾਂ ਦੇ ਮੁੱਖ ਮਹਿਮਾਨਾਂ ਵੱਲੋਂ ਬਕਾਇਦਾ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਪਰ ਉਹ ਐਲਾਨ ਸਿਰਫ ਉਸ ਜ਼ਿਲ੍ਹੇ ਤੱਕ ਹੀ ਸੀਮਤ ਸੀ।
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ 'ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ ਬਾਬਾ ਸਾਹਿਬ...