ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਨੌਜਵਾਨ ਨੇ ਲਗਾਕੇ ਕੀਤੀ ਖੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਵਿਸ਼ਵ ਵਾਰਤਾ)-ਸਥਾਨਕ ਮਿਡ ਵੇ ਕਲੋਨੀ ’ਚ ਸ਼ਨੀਵਾਰ ਨੂੰ ਇਕ ਨੌਜਵਾਨ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲਗਾਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਉਰਫ਼ ਕਾਕੂ ਪੁੱਤਰ ਸੁਖਚੈਨ ਸਿੰਘ, ਜੋ ਕਿ ਫਲੈਕਸ ਬੋਰਡ ਦਾ ਕੰਮ ਕਰਦਾ ਸੀ, ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਹੋਇਆ ਸੀ, ਜਿਸਦੀ ਇਕ ਬੱਚੀ ਵੀ ਹੈ, ਪਰ ਕਿਸੇ ਕਾਰਨ ਪਤਨੀ ਨਾਲ ਉਸਦਾ ਝਗੜਾ ਰਹਿੰਦਾ ਸੀ, ਜਿਸਦੇ ਕਾਰਨ ਮਾਨਸਿਕ ਤੌਰ ’ਤੇ ਪਰੇਸ਼ਾਨ ਹੋਏ ਹਰਪ੍ਰੀਤ ਸਿੰਘ ਨੇ ਆਪਣੇ ਹੀ ਘਰ ਦੀ ਛੱਤ ਨਾਲ ਫਾਹਾ ਲਗਾ ਲਿਆ, ਜਿਸਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਇਸ ਮਾਮਲੇ ’ਚ ਜਾਂਚ ਕਰ ਰਹੇ ਥਾਣਾ ਸਦਰ ਪੁਲਸ ਦੇ ਏਐਸਆਈ ਅੰਗਰੇਜ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।






















