ਮਾਨ ਸਰਕਾਰ ਅੱਜ ਪੇਸ਼ ਕਰੇਗੀ ਆਪਣਾ ਪਹਿਲਾ ਪੂਰਨ ਬਜਟ
ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਲਿਖਿਆ
ਚੰਡੀਗੜ੍ਹ, 10ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੀ ਮਾਨ ਸਰਕਾਰ ਅੱਜ ਆਪਣਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਹਨਾਂ ਨੇ ਲਿਖਿਆ “ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ…ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ… ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ…ਤੇ ‘ਰੰਗਲੇ ਪੰਜਾਬ’ ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ…”
ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ…ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ 'ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ…
ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ…ਤੇ 'ਰੰਗਲੇ ਪੰਜਾਬ' ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ…— Bhagwant Mann (@BhagwantMann) March 10, 2023























