ਮਾਨ ਸਰਕਾਰ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਖਿਲਾਫ ਮਾਲ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਕੋਲ ਕੀਤੀ ਸ਼ਿਕਾਇਤ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,22 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮਾਲ,ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਵਿਰੁੱਧ ਜ਼ਿਲ੍ਹਾ ਮੋਗਾ ਦੇ ਮਾਲ ਅਫਸਰਾਂ ਨੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ। ਇਸ ਲਿਖਤੀ ਸ਼ਿਕਾਇਤ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਬ੍ਰਮ ਸ਼ੰਕਰ ਜਿੰਪਾ ਵੱਲੋਂ ਮੋਗਾ ਦੇ ਤਹਿਸੀਲਦਾਰ ਨਾਲ ਮੀਡੀਆ ਦੇ ਸਾਹਮਣੇ ਸਰਕਾਰ ਦੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਚਰਿੱਤਰ ਹਨਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੋਕੋਲ ਵੀ ਇਹ ਮੁੱਦਾ ਚੁੱਕਣ ਲਈ ਅਪੀਲ ਕੀਤੀ ਹੈ।























