“ਮਾਮਲਾ ਪੁਲਿਸ ਮੁਖੀ ਨਿਯੁਕਤੀ ਦਾ “
ਅਨੁਸੂਚਿਤ ਜਾਤੀ ਭਾਈਚਾਰੇ ਦੇ ਸਮਾਜਕ ਸੰਗਠਨਾਂ ਦੁਆਰਾ ਪੁਲਿਸ ਪ੍ਰਸ਼ਾਸਨ ਵਿੱਚ ਰਾਜਨੀਤੀਕਰਨ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ – ਕੈਂਥ
ਸ੍ਰੀ ਕੈਂਥ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਨੇ ਪੰਜਾਬ ਪੁਲਿਸ ਮੁਖੀ ਦੀ ਨਿਯੁਕਤੀ ਲਈ ਪੰਜਾਬ ਸਰਕਾਰ ਦੀ ਥਾਂ ਖੁੱਲ੍ਹ ਕੇ ਨਿੱਜੀ ਬਿਆਨ ਦੇ ਕੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਕੀਤੀ ਹੈ। ਰਾਜਨੀਤੀ ਦਬਾਅ ਪਾਇਆ ਜਾ ਰਿਹਾ ਹੈ।ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਇਸ ਵਤੀਰੇ ਦਾ ਸਖਤ ਵਿਰੋਧ ਕਰਦਾ ਹੈ। ਪੰਜਾਬ ਵਿੱਚ ਰਾਜਨੀਤੀਕਰਨ ਦਖ਼ਲਅੰਦਾਜ਼ੀ ਕਾਰਨ ਅਪਰਾਧਿਕ ਮਾਮਲਿਆ ਵਿਚ ਵਾਧਾ ਹੋਇਆ ਹੈ। ਅਮਨ ਕਾਨੂੰਨ ਦੀ ਸਮੱਸਿਆ ਦਿਨ ਪ੍ਰਤੀ ਦਿਨ ਖਰਾਬ ਹੋਣ ਕਾਰਨ ਹੋ ਰਹੀ ਹੈ।
ਅਲਾਇੰਸ ਦੇ ਮੁਖੀ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਿੱਚ ਰਾਜਨੀਤੀਕਰਨ ਨੂੰ ਰੋਕਣ ਲਈ ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਐਲਾਨ ਕੀਤਾ ਕਿ ਸਮਾਜਿਕ ਸੰਗਠਨਾਂ ਨਾਲ ਸਲਾਹ ਮਸ਼ਵਰਾ ਕਰਕੇ ਜ਼ਿਲ੍ਹਾ ਪੱਧਰੀ ਧਰਨੇ-ਪ੍ਰਦਰਸ਼ਨ ਅਤੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੇ ਨਾਅ ਮੈਮੋਰੰਡਮ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।