ਮਾਮਲਾ ਬਰਗਾੜੀ ਗੋਲੀ ਕਾਂਡ ਤੇ ਬੇਅਦਬੀ ਦੇ ਦੋਸ਼ੀਅਾਂ ਨੂੰ ਸਜ਼ਾ ਦਿਵਾਉਣ ਦਾ
43ਵੇੰ ਚ 5 ਸਿੰਘਾਂ ਨੇ ਨੇ ਦਿੱਤੀ ਗ੍ਰਿਫਤਾਰੀ
ਜੈਤੋ,15 ਅਗਸਤ (ਰਘੂਨੰਦਨ ਪਰਾਸ਼ਰ ) ਬਰਗਾੜੀ ਬੇਅਦਬੀ ਕਾਂਡ ਤੇ ਬਹਿਬ ਕਲਾਂ ਕੋਟਕਪੂਰਾ ਗੋਲੀ ਕਾਂਡ ਦੇ ਸੰਬੰਧਿਤ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁੱਕਾ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ਚ ਚੱਲ ਰਿਹਾ ਹੈ ।
ਅੱਜ ਜਿਲ੍ਹਾ ਪਟਿਆਲਾ 5 ਸਿੰਘਾਂ ਨੇ ਹਰਭਜਨ ਸਿੰਘ ਕਸ਼ਮੀਰੀ, ਸੁਖਵਿੰਦਰ ਸਿੰਘ , ਬਲਦੇਵ ਸਿੰਘ,ਬਲਜੀਤ ਸਿੰਘ ਤੇ
ਸੁੱਖਾ ਸਿੰਘ
ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।ਜਥੇ ਨੂੰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਇਕਬਾਲ ਸਿੰਘ ਬਰੀਵਾਲਾ, ਗੁਰਸੇਵਕ ਸਿੰਘ ਜਵਾਹਰਕੇ ਤੇ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਰਵਾਨਾ ਕੀਤਾ । ਸਟੇਜ ਦੀ ਸੇਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਸਚੁੱਜੇ ਢੰਗ ਨਾਲ ਨਿਭਾਈ
ਜਥੇਦਾਰ ਦਰਸਨ ਸਿੰਘ ਦਲੇਰ ਕੋਟਲੀ ਦੇ ਢਾਡੀ ਜਥੇ ਨੇ ਗੁਰ ਇਤਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।