ਮਾਰਕਫੈੱਡ ‘ਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੌਂਪਣਗੇ ਨਿਯੁਕਤੀ ਪੱਤਰ
ਚੰਡੀਗੜ੍ਹ, 23 ਦਸੰਬਰ(ਵਿਸ਼ਵ ਵਾਰਤਾ)-ਮਾਰਕਫੈੱਡ ‘ਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਿਯੁਕਤੀ ਪੱਤਰ ਸੌਂਪਣਗੇ। ਮੁੱਖ ਮੰਤਰੀ ਮਾਨ ਚੰਡੀਗੜ੍ਹ ਸੈਕਟਰ 35 ਸਥਿਤ ਮਿਊਂਸੀਪਲ ਭਵਨ ਵਿਖੇ ਹੋ ਰਹੇ ਸਮਾਗਮ ਦੌਰਾਨ ਸਵੇਰੇ 11 ਵਜੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਇਹ ਨਿਯੁਕਤੀ ਪੱਤਰ ਦੇਣਗੇ।























