• Latest
  • Trending
ਮਾਰਚ ਮਹੀਨੇ ‘ਚ ਕੇਜਰੀਵਾਲ ਕਿਸਾਨਾਂ ਦੇ ਸਮਰਥਨ ਵਿੱਚ ‘ਆਪ’ ਦੀ ਕਿਸਾਨ ਮਹਾਂਸਭਾ ਨੂੰ ਕਰਨਗੇ ਸੰਬੋਧਨ

ਮਾਰਚ ਮਹੀਨੇ ‘ਚ ਕੇਜਰੀਵਾਲ ਕਿਸਾਨਾਂ ਦੇ ਸਮਰਥਨ ਵਿੱਚ ‘ਆਪ’ ਦੀ ਕਿਸਾਨ ਮਹਾਂਸਭਾ ਨੂੰ ਕਰਨਗੇ ਸੰਬੋਧਨ

6 years ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

13 seconds ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

27 minutes ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

42 minutes ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

2 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

2 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

3 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

3 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

3 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

4 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

5 hours ago
Hindi News
English News
Monday, November 23, 2026
No Result
View All Result
21 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਰਚ ਮਹੀਨੇ ‘ਚ ਕੇਜਰੀਵਾਲ ਕਿਸਾਨਾਂ ਦੇ ਸਮਰਥਨ ਵਿੱਚ ‘ਆਪ’ ਦੀ ਕਿਸਾਨ ਮਹਾਂਸਭਾ ਨੂੰ ਕਰਨਗੇ ਸੰਬੋਧਨ

February 22, 2021
in ਖਬਰਾਂ, ਪੰਜਾਬ
ਮਾਰਚ ਮਹੀਨੇ ‘ਚ ਕੇਜਰੀਵਾਲ ਕਿਸਾਨਾਂ ਦੇ ਸਮਰਥਨ ਵਿੱਚ ‘ਆਪ’ ਦੀ ਕਿਸਾਨ ਮਹਾਂਸਭਾ ਨੂੰ ਕਰਨਗੇ ਸੰਬੋਧਨ

ਮਾਰਚ ਮਹੀਨੇ ‘ਚ ਕੇਜਰੀਵਾਲ ਕਿਸਾਨਾਂ ਦੇ ਸਮਰਥਨ ਵਿੱਚ ‘ਆਪ’ ਦੀ ਕਿਸਾਨ ਮਹਾਂਸਭਾ ਨੂੰ ਕਰਨਗੇ ਸੰਬੋਧਨ

ਰੈਲੀ ਰਾਹੀਂ ਕਿਸਾਨਾਂ ਦਾ ਕੀਤਾ ਜਾਵੇਗਾ ਸਮਰਥਨ ਅਤੇ ਕੀਤੀ ਜਾਵੇਗੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ

ਬਾਘਾ ਪੁਰਾਣਾ ਵਿੱਚ ਹੋਵੇਗੀ ‘ਆਪ’ ਦੀ ਮੈਗਾ ਰੈਲੀ, ਪੂਰੇ ਪੰਜਾਬ ਦੇ ‘ਆਪ’ ਵਰਕਰਾਂ ਅਤੇ ਲੋਕਾਂ ਨੂੰ ਬੁਲਾਇਆ ਜਾਵੇਗਾ

‘ਆਪ’ ਨੇ ਹਮੇਸ਼ਾਂ ਕੀਤਾ ਕਿਸਾਨਾਂ ਦਾ ਸਮਰਥਨ ਅਤੇ ਉਨ੍ਹਾਂ ਦੇ ‘ਸੇਵਾਦਾਰ’ ਵਜੋਂ ਕੀਤਾ ਕੰਮ : ਭਗਵੰਤ ਮਾਨ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਧੋਖਾ ਅਤੇ ਕਿਸਾਨ ਅੰਦੋਲਨ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ, ਆਮ ਆਦਮੀ ਪਾਰਟੀ ਉਨ੍ਹਾਂ ਦੀਆਂ ਗੰਦੀਆਂ ਚਾਲਾਂ ਨੂੰ ਸਫਲ ਨਹੀਂ ਹੋਣ ਦੇਵੇਗੀ

ਮਾਰਚ ਮਹੀਨੇ ‘ਚ ਕੇਜਰੀਵਾਲ ਕਿਸਾਨਾਂ ਦੇ ਸਮਰਥਨ ਵਿੱਚ ‘ਆਪ’ ਦੀ ਕਿਸਾਨ ਮਹਾਂਸਭਾ ਨੂੰ ਕਰਨਗੇ ਸੰਬੋਧਨ

ਜਲੰਧਰ, 22 ਫਰਵਰੀ 2021 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 21 ਮਾਰਚ ਨੂੰ ਕਿਸਾਨ ਮਹਾਂ ਸੰਮੇਲਨ ਕਰਨ ਦਾ ਐਲਾਨ ਕੀਤਾ ਗਿਆ। ਪੰਜਾਬ ਦੇ ਬਾਘਾ ਪੁਰਾਣਾ ਵਿੱਚ ਆਯੋਜਿਤ ਹੋਣ ਵਾਲੇ ਸੰਮੇਲਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸੰਬੋਧਨ ਕਰਨਗੇ। ਸੋਮਵਾਰ ਨੂੰ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਨੇ ਸੋਮਵਾਰ ਨੂੰ ਇਥੇ ਇਕ ਸੰਮੇਲਨ ਦੌਰਾਨ ਐਲਾਨ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਬਾਘਾ ਪੁਰਾਣਾ ਵਿਖੇ ਕਿਸਾਨ ਮਹਾਂ ਸੰਮੇਲਨ ਵਿਚ ਸੂਬੇ ਭਰ ਤੋਂ ਵੱਡੀ ਗਿਣਤੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਸਮੇਤ ਵੱਡੀ ਗਿਣਤੀ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਹਾਂਸੰਮੇਲਨ ਦਾ ਮਕਸਦ ਹੋਵੇਗਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਸੁਨੇਹਾ ਦਿੱਤਾ ਜਾਵੇਗਾ ਕਿ ਉਹ ਹੰਕਾਰੀ ਨਾ ਬਣੇ ਕਿਸਾਨਾਂ ਲਈ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਉਨ੍ਹਾਂ ਕਿਹਾ ਕਿ ਰੈਲੀ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਮੇਂ ਦੌਰਾਨ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਦੇ ਹੋਏ, ਰਿਵਾਇਤੀ ਪਾਰਟੀਆਂ ਦਾ ਪਰਦਾਫਾਸ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੱਤਾ ‘ਚ ਰਹਿੰਦੇ ਹੋਏ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੇ ਕਿਸਾਨਾਂ ਦੀ ਬਰਬਾਦ ਕਰਨ ਲਈ ਕੰਮ ਕੀਤਾ ਹੈ, ਕਿਸਾਨਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ। ਹੁਣ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਤੋਂ ਹੀ ਉਮੀਦ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸਮਰਥਨ ਵਿੱਚ ਡੱਟੀ ਹੋਈ ਹੈ। ਪਾਰਟੀ ਵੱਲੋਂ ਕਿਸਾਨਾਂ ਵੱਲੋਂ ਦਿੱਤੇ ਗਏ ਹਰ ਸੱਦੇ ਦਾ ਸਮਰਥਨ ਕਰਦੇ ਹੋਏ ਕਿਸਾਨ ਸੰਘਰਸ਼ ਦੀ ਪੂਰੀ ਹਿਮਾਇਤ ਕੀਤੀ ਗਈ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਪੱਖ ਵਿੱਚ ਲੋਹੜੀ ਮਨਾਈ ਅਤੇ ਕੇਂਦਰੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਵਿਧਾਨ ਸਭਾ ਦਾ ਇਕ ਵਿਸ਼ੇਸ ਸੈਸ਼ਨ ਬੁਲਾਇਆ ਸੀ ਅਤੇ ਕੇਂਦਰੀ ਖੇਤੀ ਕਾਨੂੰਨਾ ਦੀਆਂ ਕਾਪੀਆਂ ਫਾੜਕੇ ਮੋਦੀ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਸੀ। ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਅਤੇ ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਇਸ ਤੋਂ ਇਲਾਵਾ, ਜਦੋਂ ਕਿਸਾਨ ਦਿੱਲੀ ਦੀਆਂ ਸੀਮਾਵਾਂ ਉੱਤੇ ਪਹੁੰਚੇ ਅਤੇ ਕੜਾਕੇ ਦੀ ਠੰਢ ਵਿੱਚ ਅੰਦੋਲਨ ਕਰਦੇ ਕਿਸਾਨਾਂ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਿਨ ਰਾਤ ਸੇਵਾਦਾਰ ਵਜੋਂ ਸੇਵਾ ਕਰਦਿਆਂ ਹਰ ਸੰਭਵ ਮਦਦ ਕੀਤੀ ਗਈ। ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਉੱਤੇ ਪੀਣ ਵਾਲੇ ਪਾਣੀ, ਪਖਾਨੇ, ਗਰਮ ਪਾਣੀ, ਲੰਗਰ ਅਤੇ ਹੋਰ ਕਈ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ। ‘ਆਪ’ ਦੀ ਦਿੱਲੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਪ੍ਰਬੰਧਾਂ ਨੂੰ ਵੇਖਣ ਲਈ ਖੁਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਸਿੰਘ ਕੇਜਰੀਵਾਲ ਨੇ ਦੋ ਵਾਰ ਦੌਰਾ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹੀ ਸਭ ਤੋਂ ਪਹਿਲਾਂ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਕਾਲੇ ਕਾਨੂੰਨਾ ਬਾਰੇ ਦੱਸਿਆ ਕਿ ਕਿਸਾਨਾਂ ਲਈ ਕਿੰਨੇ ਖਤਰਨਾਕ ਕਾਨੂੰਨ ਹਨ। ‘ਆਪ’ ਵੱਲੋਂ ਪੰਜਾਬ ਭਰ ਵਿੱਚ ਪੰਚਾਇਤਾਂ ਨੂੰ ਗ੍ਰਾਮ ਸਭਾ ਬੁਲਾਕੇ ਕੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਤੇ ਪਾਸ ਕਰਨ ਲਈ ਪ੍ਰੇਰਿਤ ਕੀਤਾ ਗਿਆ। ਜਦੋਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਧਰਨਾ ਦੇਣ ਲਈ ਦਿੱਲੀ ਪਹੁੰਚੇ ਤਾਂ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਸਾਨਾਂ ਦਾ ਸਮਰਥਨ ਕੀਤਾ ਸੀ।
ਉਨ੍ਹਾਂ ਕਿਹਾ ਕਿ ਕਾਂਗਰਸੀ, ਅਕਾਲੀ ਦਲ ਅਤੇ ਭਾਜਪਾ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਪਹਿਲਾਂ ਦਾ ਇਨ੍ਹਾਂ ਸਭ ਨੇ ਮਿਲਕੇ ਕਾਲੇ ਕਾਨੂੰਨ ਪਾਸ ਕੀਤੇ, ਹੁਣ ਜਦੋਂ ਕਿਸਾਨ ਇਨ੍ਹਾਂ ਕਾਨੂੰਨ ਨੂੰ ਰੱਦ ਕਰਾਉਣ ਲਈ ਅੰਦੋਲਨ ਕਰ ਰਹੇ ਹਨ ਤਾਂ ਮਗਰਮੱਛ ਵਾਲੇ ਹੰਝੂ ਵਹਾਕੇ ਹੁਣ ਆਪਣੇ ਆਪ ਨੂੰ ਕਿਸਾਨ ਪੱਖੀ ਦੱਸ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਵਿੱਚ ਰਹਿੰਦੇ ਹੋਏ ਅਕਾਲੀਆਂ ਨੇ ਆਪਣੀ ਸਰਕਾਰ ਸਮੇਂ 2013 ਵਿੱਚ ਕੰਟਰੈਕਟ ਫਾਰਮਿੰਗ ਐਕਟ 2013 ਪਾਸ ਕੀਤਾ ਸੀ, ਜੋ ਕਿਸਾਨਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਂਦਾ ਸੀ। ਇਸ ਤੋਂ ਬਾਅਦ ਸੱਤਾ ਵਿਚ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਵਿਰੋਧੀ ਐਕਟ ਨੂੰ ਰੱਦ ਕਰਨ ਦੀ ਬਜਾਏ ਏਪੀਐਮਸੀ ਸੋਧ ਐਕਟ 2017 ਪਾਸ ਕੀਤਾ। ਉਨ੍ਹਾਂ ਕਿਹਾ ਕਿ ਇਹ ਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਨੇ ਹਾਈਪਾਵਰ ਕਮੇਟੀ ਦਾ ਮੈਂਬਰ ਰਹਿੰਦੇ ਹੋਏ ਕੇਂਦਰੀ ਖੇਤੀ ਬਾਰੇ ਕਾਲੇ ਕਾਨੂੰਨਾ ਦਾ ਸਮਰਥਨ ਕੀਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਮੋਦੀ ਸਰਕਾਰ ਦਾ ਹਿੱਸਾ ਹੁੰਦੇ ਹੋਏ ਇਸ ਕਾਨੂੰਨ ਦੇ ਹੱਕ ਵਿਚ ਖੜ੍ਹਿਆ, ਇਥੋਂ ਤੱਕ ਕਿ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਹੁੰਦੇ ਹੋਏ ਅਤੇ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਕਾਨੂੰਨਾਂ ਦਾ ਪੂਰਾ ਸਮਰਥਨ ਕੀਤਾ ਅਤੇ ਇਨ੍ਹਾਂ ਕਾਨੂੰਨ ਦੇ ਹੱਕ ਵਿੱਚ ਪ੍ਰਚਾਰ ਕਰਦੇ ਹੋਏ ਕਿਹਾ ਕਿ ਇਹ ਕਿਸਾਨ ਪੱਖੀ ਕਾਨੂੰਨ ਹਨ। ਹੁਣ ਅਕਾਲੀ ਦਲ ਆਪਣੇ ਆਪ ਨੂੰ ਕਿਸਾਨ ਦਾ ਹਮਦਰਦੀ ਦੱਸ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਇਹ ਸਾਰੀਆਂ ਪਾਰਟੀਆਂ ਕਿਸਾਨ ਅੰਦੋਲਨ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੋਦੀ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਉੱਤੇ ਵਿਅੰਗ ਕਰਦੇ ਹੋਏ ‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ 26 ਜਨਵਰੀ ਨੂੰ ਰੈਲੀ ਨੂੰ ਹਿੰਸਕ ਪ੍ਰਦਰਸ਼ਨ ਵਿੱਚ ਬਦਲਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਕੈਪਟਨ ਅਮਰਿੰਦਰ ਨੇ ਇਸ ਨੂੰ ਰੋਕਣ ਲਈ ਕੁਝ ਨਹੀਂ ਕੀਤਾ। 26 ਜਨਵਰੀ ਦੇ ਬਾਅਦ ਜਦੋਂ ਸੂਬੇ ਦੇ ਕਈ ਨੌਜਵਾਨ ਗੁੰਮ ਹੋ ਗਏ ਤਾਂ ਕੈਪਟਨ ਅਮਰਿੰਦਰ ਨੇ ਉਨ੍ਹਾਂ ਨੂੰ ਵਾਪਸ ਲਿਆਉਣ ਜਾਂ ਉਨ੍ਹਾਂ ਦੀ ਸਥਿਤੀ ਜਾਣਨ ਲਈ ਕੋਈ ਯਤਨ ਨਹੀਂ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

by Navjot
November 23, 2026
0

ਟਿਊਰਿਨ, 23 ਨਵੰਬਰ (ਵਿਸ਼ਵ ਵਾਰਤਾ) ਕਾਰਲੋਸ ਅਲਕਾਰਾਜ਼ ਨੇ ਐਤਵਾਰ ਨੂੰ ATP ਫਾਈਨਲਜ਼ ਦੇ ਫਾਈਨਲ ਮੁਕਾਬਲੇ ਵਿੱਚ ਅਲੈਗਜ਼ੈਂਡਰ ਜ਼ਵੇਰੇਵ ਨੂੰ 6-2,...

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

by Navjot
November 23, 2026
0

ਵੈਲਿੰਗਟਨ, 23 ਨਵੰਬਰ (ਵਿਸ਼ਵ ਵਾਰਤਾ) ਡੈਰਿਲ ਮਿਸ਼ੇਲ ਅਤੇ ਗਲੇਨ ਫਿਲਿਪਸ ਨੇ ਸ਼ਾਨਦਾਰ ਖੇਡਦੇ ਹੋਏ ਭਾਰਤ ਨੂੰ ਜਿੱਤ ਹਾਸਲ ਕਰਨ ਤੋਂ...

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

Most Popular

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
1 week ago
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 