ਰਾਜ ਸਨਮਾਨਾਂ ਨਾਲ ਕੀਤਾ ਜਾਵੇਗਾ ਮਿਲਖਾ ਸਿੰਘ ਦਾ ਅੰਤਮ ਸਸਕਾਰ , ਪੰਜਾਬ ਵਿੱਚ ਰੱਖਿਆ ਜਾਵੇਗਾ ਇਕ ਦਿਨ ਦਾ ਸੋਗ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ,19ਜੂਨ(ਵਿਸ਼ਵ ਵਾਰਤਾ)-: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ‘ਫਲਾਇੰਗ ਸਿੱਖ’ ਮਿਲਖਾ ਸਿੰਘ ਦਾ ਅੰਤਮ ਸਸਕਾਰ ਰਾਜ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸਦੇ ਨਾਲ ਹੀ ਇੱਕ ਦਿਨ ਦਾ ਸੋਗ ਉਹਨਾਂ ਦੀ ਯਾਦ ਵਿੱਚ ਪੰਜਾਬ ਵਿੱਚ ਰੱਖਿਆ ਜਾਵੇਗਾ। ਦੱਸ ਦੇਈਏ ਕਿ 91 ਸਾਲਾ ਮਿਲਖਾ ਸਿੰਘ ਦਾ ਰਾਤ 11:30 ਵਜੇ ਦੇਹਾਂਤ ਹੋ ਗਿਆ। ਉਸ ਨੂੰ ਪੀਜੀਆਈਐਮਈਆਰ ਚੰਡੀਗੜ੍ਹ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖਲ ਕਰਵਾਇਆ ਗਿਆ ਸੀ।

ਵਰਨਣਯੋਗ ਹੈ ਕਿ ਮਿਲਖਾ ਸਿੰਘ ਏਸ਼ੀਅਨ ਖੇਡਾਂ ਵਿੱਚ 4 ਸੋਨ ਤਗਮੇ ਜਿੱਤ ਚੁੱਕੇ ਹਨ। । ਉਸਨੇ 1958 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਸੋਨ ਤਗਮਾ ਜਿੱਤਿਆ ਸੀ। ਹਾਲਾਂਕਿ, ਮਿਲਖਾ ਨੂੰ 1960 ਦੇ ਰੋਮ ਓਲੰਪਿਕ ਦੇ 400 ਮੀਟਰ ਫਾਈਨਲ ਦੌੜ ਲਈ ਸਭ ਤੋਂ ਵੱਧ ਯਾਦ ਕੀਤਾ ਜਾਂਦਾ ਹੈ। ਉਸਨਾਂ ਨੇ 1956 ਅਤੇ 1964 ਓਲੰਪਿਕ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕੀਤੀ ਹੈ ਅਤੇ 1959 ਵਿੱਚ ਪਦਮ ਸ਼੍ਰੀ ਨਾਲ ਸਨਮਾਨਤ ਕੀਤਾ ਗਿਆ ਸੀ।






















