
-ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਸੁਰੱਖਿਆਤ ਰਹਿ ਸਕਦੇ ਹਨ ਲੋਕ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 30 ਜੁਲਾਈ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 26205 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 395 ਮਰੀਜ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਣਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਕਿ ਸਾਵਧਾਨੀਆਂ ਅਪਣਾਉਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ਼੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ’ਤੇ 20 ਸੈਕੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 28162 ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 452 ਸੈਂਪਲ ਲਏ ਗਏ ਜਦਕਿ 645 ਸੈਂਪਲਾਂ ਦੀ ਰਿਪੋਰਟ ਆਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਪਿੰਡ ਭਟਰਾਣਾ ਦੀ 69 ਸਾਲਾ ਮਹਿਲਾ ਨੂੰ ਫੋਰਟਿਜ ਹਸਪਤਾਲ ਮੋਹਾਲੀ ਅਤੇ ਪਿੰਡ ਕੱਤੋਵਾਲ ਦੇ 72 ਸਾਲਾ ਇਕ ਵਿਅਕਤੀ ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। ਉਨ੍ਹਾਂ ਕਿਹਾ ਕਿ 1404 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਹੁਣ ਤੱਕ 55 ਕੇਸ ਇਨਵੈਲਿਡ ਪਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ ਪੋਜ਼ੀਟਿਵ ਕੇਸਾਂ ਦੀ ਗਿਣਤੀ 539 ਹੋ ਗਈ ਜਿਸ ਵਿੱਚ ਐਕਟਿਵ ਕੇਸ 128 ਹਨ। ਉਨ੍ਹਾਂ ਦੱਸਿਆ ਕਿ 27 ਜੁਲਾਈ ਨੂੰ ਇਕ 17 ਸਾਲਾ ਯੁਵਕ ਦੀ ਰਿਪੋਰਟ ਪੋਜ਼ੀਟਿਵ ਆਈ ਸੀ ਅਤੇ ਉਸ ਨੂੰ ਇਲਾਜ ਲਈ ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮਰੀਜ ਕੋਕਾ ਕੋਲਾ ਪਲਾਂਟ ਦੇ ਨਜ਼ਦੀਕ ਕਿਸੇ ਠੇਕੇਦਾਰ ਕੋਲ ਕੰਮ ਕਰਦਾ ਸੀ ਅਤੇ ਉਸ ਨੇ ਆਪਣਾ ਪਤਾ ਕੋਕਾ ਕੋਲਾ ਪਲਾਂਟ ਲਿਖਵਾਇਆ ਸੀ ਜਦਕਿ ਇਹ ਮਰੀਜ ਕੋਕਾ ਕੋਲਾ ਪਲਾਂਟ ਦਾ ਕਰਮਚਾਰੀ ਨਹੀਂ ਸੀ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...






















