ਨਵਾਂਸ਼ਹਿਰ, 10 ਜੁਲਾਈ (ਵਿਸ਼ਵ ਵਾਰਤਾ)-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਰੰਭੇ ਮਿਸ਼ਨ ਤਹਿਤ ਕਰੋਨਾ ਨੂੰ ਹਰਾਉਣ ਦੀ ਜੰਗ ਲਗਾਤਾਰ ਸੂਬੇ ਭਰ ਵਿੱਚ ਜਾਰੀ ਹੈ। ਮੁੱਖ ਮੰਤਰੀ ਵਲੋਂ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਸਮਾਜਿਕ ਵਿੱਥ ਰੱਖਣਾ ਅਤੇ ਵਾਰ ਵਾਰ ਹੱਥ ਧੋਣ ਬਾਰੇ ਪ੍ਰੇਰਿਤ ਕਰਨ ਲਈ ਇੱਕ ਜਾਗਰੂਕਤਾ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਤਹਿਤ ਪੂਰੇ ਸੂਬੇ ਵਿੱਚ ਲੋਕ ਕੋਵਿਡ19 ਦੀਆਂ ਸਾਵਧਾਨੀਆਂ ਅਪਣਾ ਰਹੇ ਹਨ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਵਿੱਚ ਜਿਥੇ ਸਿਹਤ ਵਿਭਾਗ ਵਲੋਂ ਕੋਵਿਡ ਦੀ ਟੈਸਟਿੰਗ ਪੂਰੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ, ਉਥੇ ਸਿਹਤ ਵਿਭਾਗ ਦੇ ਆਸ਼ਾ ਵਰਕਰ ਘਰ ਘਰ ਜਾ ਕੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਦੱਸ ਰਹੇ ਹਨ। ਆਂਗਨਵਾੜੀ ਵਰਕਰਾਂ ਵਲੋਂ ਵਧੀਕ ਪੌਸ਼ਟਿਕ ਅਹਾਰ ਦੀ ਨਿਰੰਤਰ ਕੀਤੀ ਜਾ ਰਹੀ ਵੰਡ ਦੇ ਨਾਲ ਗਰਭਵਤੀ ਔਰਤਾਂ ਅਤੇ ਦੁੱਧ ਪੁਲਾਉਣ ਵਾਲੀਆਂ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਦੇ ਤਰੀਕੇ ਦੱਸੇ ਜਾ ਰਹੇ ਹਨ। ਬਜ਼ੁਰਗਾਂ ਨੂੰ ਵੀ ਬੇਲੋੜੀ ਮੂਵਮੈਂਟ ਤੋਂ ਪਰਹੇਜ਼ ਕਰਨ ਦੀ ਹਦਾਇਤ ਕੀਤੀ ਗਈ ਹੈ।
ਜ਼ਿਲ੍ਹੇ ਵਿੱਚ ਸਾਰੇ ਉਪ ਮੰਡਲਾਂ ਵਿੱਚ ਉੱਪ ਮੰਡਲ ਮੈਜਿਸਟ੍ਰੇਟ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾ ਰਹੇ ਹਨ। ਲੋਕਾਂ ਨੂੰ ਆਲੇਦੁਆਲੇ ਸਾਫ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਨ.ਜੀ.ਓਜ਼. ਅਤੇ ਹੋਰ ਸਮਾਜਿਕ ਸੰਗਠਨਾਂ ਨੂੰ ਵੀ ਇਸ ਮਿਸ਼ਨ ਤਹਿਤ ਪੇ੍ਰਰਿਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕਰੋਨਾ ਯੋਧਿਆਂ ਦੇ ਤੌਰ ‘ਤੇ ਕੰਮ ਕਰਦੇ ਹੋਏ, ਜਿਨ੍ਹਾਂ ਨੇ ਲੋਕਾਂ ਨੂੰ ਕੋਵਿਡ19 ਤੋਂ ਬੱਚਣ ਸਬੰਧੀ ਜਾਣਕਾਰੀ ਦਿੱਤੀ ਹੈ।
ਜ਼ਿਲ੍ਹਾ ਮੁਖੀ ਸ਼੍ਰੀਮਤੀ ਅਲਕਾ ਮੀਨਾ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਕਰੋਨਾ ਯੋਧਿਆਂ ਦੇ ਤੌਰ ‘ਤੇ ਕੰਮ ਕਰ ਰਹੇ ਹਨ। ਸਫ਼ਾਈ ਕਰਮਚਾਰੀ ਵੀ ਇਸ ਦੌਰ ਵਿੱਚ ਪੂਰੀ ਲਗਨ ਅਤੇ ਮਿਹਨਤ ਨਾਲ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ। ਸਰਕਾਰ ਵਲੋਂ ਵੱਖਵੱਖ ਪ੍ਰਚਾਰ ਸਾਧਨਾਂ ਰਾਹੀਂ ਕੋਵਿਡ ਤੋਂ ਬਚਾਅ ਦੇ ਲਈ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...






















