ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖਿਲਾਫ ਦਰਜ ਕੇਸ ਦੀ ਅੱਜ ਚੰਡੀਗੜ੍ਹ ਵਿੱਚ ਹੋਵੇਗੀ ਸੁਣਵਾਈ
ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ)- ਪੰਜਾਬੀ ਫਿਲਮ ਅਦਾਕਾਰਾ ਉਪਾਸਨਾ ਸਿੰਘ ਵੱਲੋਂ ਮਿਸ ਯੂਨੀਵਰਸ-2021 ਹਰਨਾਜ਼ ਕੌਰ ਸੰਧੂ ਖਿਲਾਫ ਦਾਇਰ ਕੇਸ ਦੀ ਸੁਣਵਾਈ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ। ਮਾਮਲਾ ਪੰਜਾਬੀ ਫਿਲਮ ‘ਬਾਈ ਜੀ ਕੁੱਟਣਗੇ’ ਨਾਲ ਸਬੰਧਤ ਹੈ, ਜਿਸ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਸੀ। ਉਪਾਸਨਾ ਸਿੰਘ ਦਾ ਇਲਜ਼ਾਮ ਹੈ ਕਿ ਉਹ ਇੱਕ ਫਿਲਮ ਦਾ ਨਿਰਮਾਣ ਕਰ ਰਹੀ ਸੀ ਜਿਸ ਵਿੱਚ ਹਰਨਾਜ਼ ਕੰਮ ਕਰਨ ਲਈ ਰਾਜ਼ੀ ਹੋ ਗਈ ਸੀ। ਪਰ ਫਿਲਮ ਬਣਨ ਤੋਂ ਬਾਅਦ ਹਰਨਾਜ਼ ਪ੍ਰਮੋਸ਼ਨ ਲਈ ਅੱਗੇ ਨਹੀਂ ਆੀ ਅਤੇ ਉਸਦਾ ਤੱਕ ਫੋਨ ਚੁੱਕਣਾ ਬੰਦ ਕਰ ਦਿੱਤਾ। ਇਸ ਕਾਰਨ ਉਸ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਅਤੇ ਫਿਲਮ ਨੂੰ ਵੀ ਕਾਫੀ ਨੁਕਸਾਨ ਝੱਲਣਾ ਪਿਆ।ਦਾਇਰ ਕੇਸ ਮੁਤਾਬਕ ਸਾਲ 2020 ਵਿੱਚ ਹਰਨਾਜ਼ ਨੇ ਫੈਮਿਨਾ ਮਿਸ ਇੰਡੀਆ ਪੰਜਾਬ ਦਾ ਖਿਤਾਬ ਜਿੱਤਿਆ ਸੀ। ਉਸ ਸਮੇਂ ਦੌਰਾਨ ਉਸਨੇ ਸੰਤੋਸ਼ ਐਂਟਰਟੇਨਮੈਂਟ ਸਟੂਡੀਓਜ਼ ਐਲਐਲਪੀ ਨਾਲ ਇੱਕ ਕਲਾਕਾਰ ਸਮਝੌਤਾ ਕੀਤਾ। ਇਸ ਸਟੂਡੀਓ ਨੂੰ ਉਪਾਸਨਾ ਸਿੰਘ ਚਲਾ ਰਹੀ ਹੈ। ਉਪਾਸਨਾ ਅਨੁਸਾਰ ਉਸ ਨੇ ‘ਬਾਈ ਜੀ ਕੁੱਟਣਗੇ’ ਨਾਂ ਦੀ ਪੰਜਾਬੀ ਫ਼ਿਲਮ ਬਣਾਉਣੀ ਸੀ। ਇਸ ਵਿੱਚ ਉਸ ਨੇ ਹਰਨਾਜ਼ ਦੀ ਮੁੱਖ ਭੂਮਿਕਾ ਨਿਭਾਈ ਸੀ। ਇਕਰਾਰਨਾਮੇ ਤਹਿਤ ਕਲਾਕਾਰਾਂ ਨੂੰ ਫ਼ਿਲਮ ਦੇ ਪ੍ਰਚਾਰ ਕਾਰਜਾਂ ਲਈ ਉਪਲਬਧ ਹੋਣਾ ਸੀ। ਇਲਜ਼ਾਮ ਮੁਤਾਬਕ ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਨੇ ਕਾਰੋਬਾਰੀ ਅਤੇ ਇਕਰਾਰਨਾਮੇ ਦੇ ਵਾਅਦੇ ਤੋੜ ਦਿੱਤੇ। ਉਸਨੇ ਆਪਣੇ ਆਪ ਨੂੰ ਫਿਲਮ ਦੀ ਕਾਸਟ ਅਤੇ ਕਰੂ ਤੋਂ ਦੂਰ ਕਰ ਲਿਆ ਹੈ।ਇਸ ਲਈ ਚੰਡੀਗੜ੍ਹ ਅਦਾਲਤ ਵਿੱਚ ਹਰਨਾਜ਼ ਖ਼ਿਲਾਫ਼ ਕੇਸ ਦਾਇਰ ਕੀਤਾ ਗਿਆ ਹੈ। ਫਿਲਮ ਦੀ ਰਿਲੀਜ਼ ਡੇਟ ਵੀ ਟਾਲਣੀ ਪਈ ਸੀ।ਜਿਸ ਤੋਂ ਬਾਅਦ ਫਿਲਮ ਦੀ ਰਿਲੀਜ਼ ਤਰੀਕ ਵਧਾ ਕੇ 27 ਮਈ 2022 ਤੋਂ, 19 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।