ਮੀਂਹ ਦੇ ਮੱਦੇਨਜ਼ਰ ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਅੱਜ ਸਕੂਲ ਤੇ ਕਾਲਜ ਰਹਿਣਗੇ ਬੰਦ
ਚੰਡੀਗੜ੍ਹ,10ਜੁਲਾਈ(ਵਿਸ਼ਵ ਵਾਰਤਾ) ਪੰਜਾਬ ਵਿੱਚ ਪਿਛਲੇ ਦੋ ਦਿਨਾਂਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਦੇ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਕਈ ਥਾਵਾਂ ਤੇ ਸਕੂਲਾਂ ਤੇ ਘਰਾਂ ਵਿੱਚ ਵੀ ਪਾਣੀ ਵੜ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ ਮੌਸਮ ਦੇ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਰੂਪਨਗਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੌਰਾਨ ਇਹਨਾਂ ਜ਼ਿਲ੍ਹਿਆਂ ਦੇ ਸਮੂਹ ਸਰਕਾਰੀ /ਪ੍ਰਾਈਵੇਟ ਸਕੂਲ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਮੋਹਾਲੀ, ਨਵਾਂ ਸ਼ਹਿਰ, ਪਟਿਆਲਾ, ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿੱਚ ਅੱਜ 10 ਜੁਲਾਈ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।