ਮੁੰਬਈ 25 ਜੂਨ – ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਕੱਲ੍ਹ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਥੇ ਸੜਕਾਂ ਉਤੇ ਗੋਡੇ-ਗੋਡੇ ਪਾਣੀ ਜਮਾਂ ਹੋ ਗਿਆ ਹੈ ਜਿਸ ਕਾਰਨ ਆਵਾਜਾਈ ਵਿਚ ਵਿਘਨ ਪਿਆ ਹੈ।
ਇਸ ਦੌਰਾਨ ਟਰੇਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਪੜੜੀਆਂ ਉਤੇ ਪਾਣੀ ਜਮਾਂ ਹੋਣ ਨਾਲ ਕਈ ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।