ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਵਿਸ਼ਵ ਵਾਰਤਾ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ‘ਚ ਨਜਾਇਜ਼ ਸ਼ਰਾਬ, ਲਾਹਣ ਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਹੈ, ਜਦੋਂਕਿ ਇੱਕ ਫਰਾਰ ਹੈ, ਜਿਸਦੀ ਭਾਲ ਕੀਤੀ ਜਾ ਰਹੀ ਹੈ। ਪਹਿਲੇ ਦੋ ਮਾਮਲੇ ਥਾਣਾ ਸਦਰ ਨਾਲ ਸਬੰਧਿਤ ਹਨ। ਥਾਣੇ ਦੇ ਏਐਸਆਈ ਦੌਲਤ ਰਾਮ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਦਰਵਾਲਾ ਦਾ ਰਹਿਣ ਵਾਲਾ ਲਖਵੀਰ ਸਿੰਘ ਪੁੱਤਰ ਵਿਰਸਾ ਸਿੰਘ ਆਪਣੇ ਘਰ ਅੰਦਰ ਨਜਾਇਜ਼ ਸ਼ਰਾਬ ਬਣਾਉਣ ਦਾ ਧੰਦਾ ਕਰਦਾ ਹੈ, ਜਿਸ ਤੋਂ ਬਾਅਦ ਪੁਲਸ ਨੇ ਉਸਦੇ ਘਰ ਰੇਡ ਕਰ ਦਿੱਤੀ, ਜਿੱਥੇ 200 ਲਿਟਰ ਲਾਹਣ ਬਰਾਮਦ ਹੋਈ, ਜਦੋਂਕਿ ਸਮੱਗਲਰ ਘਰੋਂ ਭੱਜ ਗਿਆ ਸੀ। ਦੂਜੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣੇ ਦੇ ਅਧਿਕਾਰੀ ਹਰਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਅਧਾਰ ‘ਤੇ ਪੁਲਸ ਨੇ ਪਿੰਡ ਭੁੱਲਰ ਦੇ ਰਹਿਣ ਵਾਲੇ ਸੁਖਦੇਵ ਸਿੰਘ ਪੁੱਤਰ ਮੰਦਰ ਸਿੰਘ ਨੂੰ ਘਰ ਵਿੱਚ ਪਈ 200 ਲਿਟਰ ਲਾਹਣ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੁਲਸ ਟੀਮਾਂ ਨੇ ਦੋ ਮਾਮਲਿਆਂ ਵਿੱਚ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਹੈ। ਏਐਸਆਈ ਗੁਰਜੰਟ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਅਧਾਰ ‘ਤੇ ਪੁਲਸ ਨੇ ਬੂੜਾ ਗੁੱਜਰ ਰੋਡ ਦੀ ਰਹਿਣ ਵਾਲੀ ਮੀਨਾ ਪਤਨੀ ਬਲਵਿੰਦਰ ਸਿੰਘ ਦੇ ਘਰ ਰੇਡ ਕਰਕੇ ਉਸਨੂੰ ਘਰ ਵਿੱਚ ਪਈਆਂ ਨਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਸਮੇਤ ਕਾਬੂ ਕੀਤਾ ਹੈ। ਦੂਜੇ ਪਾਸੇ ਲੱਖਾ ਪੁੱਤਰ ਸੁਖਦੇਵ ਸਿੰਘ ਵਾਸੀ ਲਿਟਲ ਫਲਾਵਰ ਸਕੂਲ ਦੀ ਬੈਕ ਸਾਈਡ ਨੂੰ ਵੀ 9 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਉਕਤ ਸਾਰੇ ਮਾਮਲਿਆਂ ਵਿੱਚ ਕਥਿਤ ਦੋਸ਼ੀਆਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਬਾਕਸ
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਥਾਣਾ ਲੱਖੇਵਾਲੀ ਪੁਲਸ ਟੀਮ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਐਸਆਈ ਛਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਸੰਤੋਖ਼ ਸਿੰਘ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਪਿੰਡ ਮਹਾਂਬੱਧਰ ਪੁਲ ਨਹਿਰ ‘ਤੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਕੋਲ ਕੋਈ ਸ਼ੱਕੀ ਚੀਜ਼ ਜਾਪ ਰਹੀ ਹੈ, ਜਿਸ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਸ ਟੀਮ ਨੇ ਕਾਬੂ ਕੀਤੇ ਗਏ ਵਿਅਕਤੀ ਦੀ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 11 ਪੱਤੇ ਨਸ਼ੀਲੀਆਂ ਗੋਲੀਆਂ ਦੇ ਮਿਲੇ, ਜਿਸਦੀ ਪਛਾਣ ਧਰਮਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਭੰਗਚੜੀ ਵਜੋਂ ਹੋਈ ਹੈ। ਕਥਿਤ ਦੋਸ਼ੀ ਖ਼ਿਲਾਫ਼ ਪੁਲਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...























