ਮੁਖਤਾਰ ਅੰਸਾਰੀ ਦੇ ਵਿਧਾਇਕ ਬੇਟੇ ਅੱਬਾਸ ਅੰਸਾਰੀ ਨੂੰ ਲੈ ਕੇ ਯੂਪੀ ਪੁਲਿਸ ਵੱਲੋਂ ਪੰਜਾਬ ਵਿੱਚ ਛਾਪੇਮਾਰੀ
ਚੰਡੀਗੜ੍ਹ,22 ਅਗਸਤ(ਵਿਸ਼ਵ ਵਾਰਤਾ)- ਮੁਖਤਾਰ ਅੰਸਾਰੀ ਦੇ ਬੇਟੇ ਅੱਬਾਸ ਅੰਸਾਰੀ ਦੀ ਭਾਲ ਵਿੱਚ ਯੂਪੀ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਇਸੇ ਸੰਬੰਧ ਵਿੱਚ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਪੁਲਿਸ ਨੂੰ ਉਸਦੀ ਲੋਕੇਸ਼ਨ ਅੰਮ੍ਰਿਤਸਰ ਵਿੱਚ ਮਿਲੀ ਹੈ ਜਿਸ ਤੋਂ ਬਾਅਦ ਯੂਪੀ ਪੁਲਿਸ ਪੰਜਾਬ ਪਹੁੰਚ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਬਾਸ ਅੰਸਾਰੀ ਵਿਰੁੱਧ ਧੋਖੇ ਨਾਲ ਅਸਲਾ ਲਾਇਸੰਸ ਟਰਾਂਸਫਰ ਕਰਵਾਉਣ ਦੇ ਮਾਮਲੇ ਵਿੱਚ ਲਖਨਊ ਕੋਰਟ ਨੇ ਅੰਸਾਰੀ ਵਿਰੁੱਧ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਕਾਫੀ ਦਿਨਾਂ ਤੋਂ ਮੁਖਤਾਰ ਅੰਸਾਰੀ ਦਾ ਨਾਮ ਪੰਜਾਬ ਦੀ ਸੱਤਾ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਸਦਾ ਬੇਟਾ ਅੱਬਾਸ ਅੰਸਾਰੀ ਮੌਜੂਦਾ ਵਿਧਾਇਕ ਹੈ।