ਮੁਫਤਖੋਰੀ ਵਾਲੇ ਚੋਣ ਵਾਅਦਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਫੈਸਲਾ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)-ਚੋਣਾਂ ‘ਚ ਮੁਫਤ ਯੋਜਨਾਵਾਂ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ, ਜਿਸ ‘ਚ ਮੁਫਤ ਚੋਣ ਵਾਅਦਿਆਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਸੁਣਵਾਈ ਤੋਂ ਬਾਅਦ ਚੀਫ਼ ਜਸਟਿਸ ਐਨਵੀ ਰਮਨਾ ਨੇ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ। ਸੁਣਵਾਈ ਦੌਰਾਨ ਉਨ੍ਹਾਂ ਕਿਹਾ ਕਿ ਕਮੇਟੀ ਬਣਾਈ ਜਾ ਸਕਦੀ ਹੈ ਪਰ ਕੀ ਕਮੇਟੀ ਇਸ ਦੀ ਪਰਿਭਾਸ਼ਾ ਸਹੀ ਢੰਗ ਨਾਲ ਤੈਅ ਕਰ ਸਕੇਗੀ।
ਸੀਜੇਆਈ ਰਮਨਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਵਿਸਥਾਰਤ ਸੁਣਵਾਈ ਦੀ ਲੋੜ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਫੈਸਲਾ ਸੁਣਾਉਣ ਤੋਂ ਬਾਅਦ ਸੀਜੇਆਈ ਨੇ ਪਟੀਸ਼ਨਕਰਤਾ ਅਸ਼ਵਨੀ ਉਪਾਧਿਆਏ ਦਾ ਧੰਨਵਾਦ ਕੀਤਾ, ਜਿਸ ‘ਤੇ ਉਪਾਧਿਆਏ ਨੇ ਕਿਹਾ ਕਿ ਅਸੀਂ ਤੁਹਾਨੂੰ ਯਾਦ ਕਰਾਂਗੇ। ਨਵੇਂ ਬੈਂਚ ਵਿੱਚ ਅਗਲੇ ਚੀਫ਼ ਜਸਟਿਸ ਸਮੇਤ 3 ਜੱਜ ਹੋਣਗੇ ਅਤੇ ਅੱਗੇ ਸੁਣਵਾਈ ਕਰਨਗੇ।