ਮੁਹਾਲੀ ਅਦਾਲਤ ਨੇ ਸੋਹਾਣਾ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਦੇਣ ਤੋਂ ਕੀਤਾ ਇਨਕਾਰ
ਖਰੜ ਪੁਲਿਸ ਨੂੰ ਮਿਲਿਆ 10 ਦਿਨਾਂ ਦਾ ਰਿਮਾਂਡ
ਚੰਡੀਗੜ੍ਹ 27 ਦਸੰਬਰ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ 40 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਇੱਕ ਮਾਮਲੇ ਵਿੱਚ ਬੀਤੇ ਕੱਲ੍ਹ ਸੋਹਾਣਾ ਥਾਣਾ ਪੁਲਿਸ ਵੱਲੋਂ ਮੁਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਸੋਹਾਣਾ ਪੁਲਿਸ ਨੇ ਅਦਾਲਤ ’ਚ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਦੀ ਮੰਗ ਕਰਦਿਆਂ ਦਲੀਲ ਦਿੱਤੀ ਕਿ ਗੈਂਗਸਟਰ ਬਿਸ਼ਨੋਈ ਦੀ ਆਵਾਜ਼ ਦੇ ਨਮੂਨੇ ਦੀ ਜਾਂਚ ਕੀਤੀ ਜਾਣੀ ਹੈ ਪਰ ਅਦਾਲਤ ਨੇ ਪੁਲਿਸ ਨੂੰ ਰਿਮਾਂਡ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ 17 ਦਸੰਬਰ ਨੂੰ ਵੀ ਬਿਸ਼ਨੋਈ ਨੂੰ ਪੇਸ਼ ਕਰ ਕੇ ਦੋ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ। ਇਸ ਦੇ ਨਾਲ ਹੀ ਜਦੋਂ ਅਦਾਲਤ ਨੇ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਖਰੜ ਪੁਲਿਸ ਨੇ ਐੱਫਆਈਆਰ ਨੰਬਰ 260 ’ਚ ਬਿਸ਼ਨੋਈ ਨੂੰ ਟਰਾਂਜ਼ਿਟ ’ਤੇ ਲੈ ਲਿਆ, ਜਿੱਥੇ ਖਰੜ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਹੁਣ ਇਸ ਮਾਮਲੇ ’ਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾਵੇਗੀ।