ਮੁਹਾਲੀ ਆਰਪੀਜੀ ਅਟੈਕ ਮਾਮਲੇ ਵਿੱਚ ਮੁਲਜ਼ਮ ਤੌਸੀਫ਼ ਚਿਸ਼ਤੀ ਦੀ ਮੁਹਾਲੀ ਅਦਾਲਤ ਵਿੱਚ ਹੋਈ ਪੇਸ਼ੀ
ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜਿਆ ਜੇਲ੍ਹ
ਮੁਹਾਲੀ 27 ਅਕਤੂਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰਜ਼ ਤੇ ਹੋਏ ਆਰਪੀਜੀ ਹਮਲੇ ਨਾਲ ਜੁੜੀ ਸਾਹਮਣੇ ਆ ਰਹੀ ਹੈ। ਪਿਛਲੇ ਦਿਨੀਂ ਅਜਮੇਰ ਤੋਂ ਗ੍ਰਿਫਤਾਰ ਕੀਤੇ ਗਏ ਤੌਸੀਫ਼ ਚਿਸ਼ਤੀ ਨਾਮ ਦੇ ਮੁਲਜ਼ਮ ਨੂੰ ਮੁਹਾਲੀ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ। ਦੱਸ ਦਈਏ ਕਿ ਉਸਨੂੰ ਪੰਜ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਚਿਸ਼ਤੀ ਤੇ ਆਰਪੀਜੀ ਹਮਲੇ ਦੇ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਪਨਾਹ ਦੇਣ ਦੇ ਇਲਜ਼ਾਮ ਹਨ।























